ਰਾਹੁਲ ਗਾਂਧੀ ਬਜਰੰਗ ਪੂਨੀਆ ਨੂੰ ਮਿਲੇ, ਸਿੱਖੀ ਕੁਸ਼ਤੀ
ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਵਜੋਂ ਬਿ੍ਰਜ ਭੂਸਨ ਸ਼ਰਨ ਸਿੰਘ ਦੇ ਵਿਸਵਾਸਪਾਤਰ ਸੰਜੈ ਸਿੰਘ ਦੀ ਚੋਣ ਕਾਰਨ ਪੈਦਾ ਹੋਏ ਵਿਵਾਦ ਦੇ ਮੱਦੇਨਜਰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹਰਿਆਣਾ ਦੇ ਝੱਜਰ ਵਿੱਚ ਓਲੰਪਿਕ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਹੋਰ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਬਜਰੰਗ ਨੇ ਪਿਛਲੇ ਹਫਤੇ ਸੰਘ ਚੋਣਾਂ ਵਿੱਚ ਸੰਜੈ ਸਿੰਘ ਦੀ ਜਿੱਤ ਦੇ ਵਿਰੋਧ ਵਿੱਚ ਆਪਣਾ ਪਦਮ ਸ੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਗਾਂਧੀ ਨੇ ਵਰਿੰਦਰ ਅਖਾੜਾ ਵਿਖੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ। ਬਜਰੰਗ ਨੇ ਆਪਣੇ ਕੁਸਤੀ ਕਰੀਅਰ ਦੀ ਸੁਰੂਆਤ ਇਸੇ ਅਖਾੜੇ ਤੋਂ ਕੀਤੀ ਸੀ। ਬਜਰੰਗ ਨੇ ਬਾਅਦ ਵਿਚ ਪੱਤਰਕਾਰਾਂ ਨੂੰ ਕਿਹਾ, ‘ਰਾਹੁਲ ਗਾਂਧੀ ਸਾਡੀ ਟ੍ਰੇਨਿੰਗ) ਦੇਖਣ ਆਏ ਸਨ। ਉਨ੍ਹਾਂ ਮੇਰੇ ਨਾਲ ਕੁਸ਼ਤੀ ਅਤੇ ਕਸਰਤ ਕੀਤੀ। ਉਹ ਦੇਖਣ ਆਏ ਸਨ ਕਿ ਪਹਿਲਵਾਨ ਦੀ ਰੋਜਾਨਾ ਜੰਿਦਗੀ ਕਿਹੋ ਜਿਹੀ ਹੁੰਦੀ ਹੈ।’