26 ਜਨਵਰੀ ਗਣਤੰਤਰ ਦਿਵਸ ਪਰੇਡ ’ਚ ਇਸ ਸਾਲ ਵੀ ਪੰਜਾਬ ਦੀ ਝਾਕੀ ਸ਼ਾਮਲ : ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਕੇਂਦਰ ਸਰਕਾਰ ਨੇ 26 ਜਨਵਰੀ ਦੀ ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਕਰਨ ਦੀ ਇਜਾਜਤ ਨਹੀਂ ਦਿੱਤੀ ਹੈ, ਜਦ ਭਾਜਪਾ ਸਾਸਤ ਰਾਜਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਨਾਲ ਅਜਿਹਾ ਵਿਤਕਰਾ ਕੀਤਾ ਗਿਆ ਸੀ। 26 ਜਨਵਰੀ ਦੀ ਪਰੇਡ ਨੂੰ ਵੀ ਭਗਵਾ ਰੰਗ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਸ ਵਾਰ ਪੰਜਾਬ ਸਰਕਾਰ ਨੂੰ ਪੁੱਛਿਆ ਗਿਆ ਸੀ ਕਿ ਪੰਜਾਬ ਆਪਣੀ ਝਾਕੀ ਲਿਆਵੇਗਾ ਜਾਂ ਨਹੀਂ। ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਭੇਜ ਕੇ ਝਾਕੀ ਦੀ ਇੱਛਾ ਜਾਹਰ ਕੀਤੀ ਸੀ। ਅਸੀਂ ਤਿੰਨ ਡਿਜਾਈਨ ਭੇਜੇ ਸਨ। ਇੱਕ ਸੀ ਪੰਜਾਬ ਦਾ ਕੁਰਬਾਨੀਆਂ ਅਤੇ ਸਹਾਦਤਾਂ ਦਾ ਇਤਿਹਾਸ, ਦੂਜਾ ਭਾਰਤ ਦੀ ਮਾਈ ਭਾਗੋ- ਪਹਿਲੀ ਮਹਿਲਾ ਯੋਧੇ ਅਤੇ ਤੀਜਾ ਪੰਜਾਬ ਦਾ ਅਮੀਰ ਵਿਰਸਾ ਅਤੇ ਇਤਿਹਾਸ। ਇਸ ਸਬੰਧੀ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਤੇ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਬਾਰੇ ਪੱਤਰ ਮਿਲਿਆ ਹੈ।’