ਨਿੱਝਰ ਹੱਤਿਆ ਦੇ ਦੋਸ਼ੀ ਜਲਦ ਹੋਣਗੇ ਜਲਦ ਪੱਕੜ ’ਚ
ਓਟਵਾ : ਖਾਲਿਸਤਾਨੀ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰਨ ਦੇ ਸ਼ੱਕ ਵਿੱਚ ਕੈਨੇਡੀਅਨ ਪੁਲੀਸ ਛੇਤੀ ਹੀ ਦੋਸ਼ੀੱਾਂ ਨੂੰ ਗਿ੍ਰਫਤਾਰ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦੋਸ਼ੀ ਕੈਨੇਡਾ ਵਿੱਚ ਹੀ ਹਨ। ਬਿ੍ਰਟਿਸ਼ ਕੋਲੰਬੀਆ ਸੂਬੇ ‘ਚ ਜੂਨ ‘ਚ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਕ ਸਥਾਨਕ ਅਖਬਾਰ ਅਨੁਸਾਰ ਪੁਲੀਸ ਉਨ੍ਹਾਂ ’ਤੇ ਨਜਰ ਰੱਖ ਰਹੀ ਹੈ ਤੇ ਛੇਤੀ ਹੀ ਉਨ੍ਹਾਂ ਨੂੰ ਫੜ੍ਹ ਵੀ ਸਕਦੀ ਹੈ। ਨਿੱਝਰ ਦੇ ਕਤਲ ਤੋਂ ਬਾਅਦ ਇਹ ਕੈਨੇਡਾ ਛੱਡ ਕੇ ਨਹੀਂ ਗਏ ਅਤੇ ਪੁਲੀਸ ਦੀ ਨਜ਼ਰ ਉਨ੍ਹਾਂ ਉੱਤੇ ਹੈ। ਜ਼ਿਕਰਯੋਗ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਜੂਨ ਨੂੰ ਸਰੀ ਸਹਿਰ ਵਿੱਚ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (45) ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵਿਤ ਸਮੂਲੀਅਤ ਦਾ ਦੋਸ਼ ਲਗਾਇਆ ਸੀ।