ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ
ਪਟਿਆਲਾ: ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਇੱਕ ਕੇਸ ਸਬੰਧੀ ਸੰਮਨ ਭੇਜ ਕੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁੜ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਮਜੀਠੀਆ ਅੱਜ ਸਿਟ ਸਾਹਮਣੇ ਪੇਸ਼ ਨਹੀਂ ਹੋਏ। ਮਜੀਠੀਆ ਨੇ ਅਧਿਕਾਰੀਆਂ ਵੱਲੋਂ ਮੰਗੇ ਗਏ ਦਸਤਾਵੇਜ ਤੇ ਰਿਕਾਰਡ ਇਕੱਤਰ ਕਰਨ ਲਈ ਇੱਕ ਮਹੀਨੇ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸੂਤਰਾਂ ਅਨੁਸਾਰ ਸਿਟ ਅਕਾਲੀ ਆਗੂ ਨੂੰ 31 ਦਸੰਬਰ ਤੋਂ ਪਹਿਲਾਂ ਮੁੜ ਸੱਦਣ ਦੇ ਰੌਂਅ ਵਿੱਚ ਹੈ। ਹਾਲਾਂਕਿ, ਇਸ ਸਬੰਧ ਵਿੱਚ ਹਾਲੇ ਮੁੜ ਸੰਮਨ ਜਾਰੀ ਨਹੀਂ ਕੀਤੇ ਗਏ ਹਨ। ਚੰਨੀ ਸਰਕਾਰ ਦੌਰਾਨ ਮਜੀਠੀਆ ਖਲਿਾਫ਼ ਇਹ ਕੇਸ ਦਰਜ ਕੀਤਾ ਗਿਆ ਸੀ