ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਦੇ ਛੇਤੀ ਨਿਬੇੜੇ ਲਈ ਵੈੱਬਸਾਈਟ ਲਾਂਚ
ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀ ਭਾਰਤੀਆਂ ਦੀਆਂ ਸਕਿਾਇਤਾਂ ਦੇ ਜਲਦੀ ਨਿਬੇੜੇ ਲਈ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ। ਇੱਥੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ 3 ਫਰਵਰੀ ਤੋਂ ਸੂਬੇ ਭਰ ਦੇ ਪਰਵਾਸੀ ਭਾਰਤੀਆਂ ਨਾਲ ਵਿਸੇਸ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਸ੍ਰੀ ਮਾਨ ਨੇ ਅਧਿਕਾਰੀਆਂ ਨੂੰ ਪਰਵਾਸੀ ਭਾਰਤੀਆਂ ਦੀਆਂ ਸਕਿਾਇਤਾਂ ਅਤੇ ਸਮੱਸਿਆਵਾਂ ਦਾ ਜਲਦੀ ਨਿਬੇੜੇ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ। ਮੁੱਖ ਮੰਤਰੀ ਨੇ ਪੰਜਾਬੀਆਂ ਦੀ ਮਦਦ ਅਤੇ ਸਹੂਲਤ ਲਈ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਸਹਾਇਤਾ ਕੇਂਦਰ ਖੋਲ੍ਹਣ ਦਾ ਵੀ ਐਲਾਨ ਕੀਤਾ।