ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ ਹਨ। ਉਹ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕਾਂ ਤੋਂ ਜਾਣਕਾਰੀ ਲੈਣਗੇ। ਮੁੱਖ ਮੰਤਰੀ ਮਾਨ ਵੱਲੋਂ ਸਥਾਨਕ ਵਿਧਾਇਕਾਂ ਅਤੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਸਰਕਟ ਹਾਊਸ ਵਿਖੇ ਰੱਖੀ ਗਈ ਹੈ, ਜਿਸ ਦੌਰਾਨ ਮੁੱਖ ਮੰਤਰੀ ਵਿਧਾਇਕਾਂ ਅਤੇ ਅਫ਼ਸਰਾਂ ਤੋਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੈਣਗੇ।
CM ਭਗਵੰਤ ਮਾਨ ਅੱਜ ਲੁਧਿਆਣਾ ‘ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ ਮੀਟਿੰਗ
Date: