- ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ
- ਚੰਡੀਗੜ੍ਹ : ਇਥੋਂ ਦੀ ਦਾਣਾ ਮੰਡੀ ਵਿੱਚ ਉਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸਾਂਝੇ ਸੱਦੇ ’ਤੇ ਹੋਈ ਮਹਾਰੈਲੀ ਵਿੱਚ ਵੱਡਾ ਇਕੱਠ ਹੋਇਆ ਤੇ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ ਮੋਰਚੇ ਦਾ ਐਲਾਨ ਕਰ ਦਿੱਤਾ।
- ਕਿਸਾਨ ਆਗੂਆਂ ਕਿਹਾ ਇਹ ਇੱਕਠ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸਾਰੀਆਂ ਫਸਲਾਂ ਦੀ ਖਰੀਦ ‘ਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾ ਕੇ ਫਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦਿੱਤੇ ਜਾਣ, ਫਸਲੀ ਬੀਮਾ ਯੋਜਨਾ ਸਰਕਾਰ ਵੱਲੋਂ ਲਾਗੂ ਕੀਤੀ ਜਾਵੇ, ਕਿਸਾਨ ਅਤੇ ਖੇਤ ਮਜ਼ਦੂਰ ਦੀ ਪੂਰਨ ਕਰਜ਼ ਮੁਕਤੀ ਕੀਤੀ ਜਾਵੇ, ਜ਼ਮੀਨ ਐਕਵਾਇਰ ਕਰਨ ਸਬੰਧੀ 2013 ਦੇ ਕਨੂੰਨ ਵਿੱਚ ਸਾਲ 2015 ਦੌਰਾਨ ਕੀਤੀਆਂ ਸੋਧਾਂ ਰੱਦ ਕਰਕੇ ਪਹਿਲੇ ਰੂਪ ਵਿੱਚ ਲਾਗੂ ਕੀਤਾ ਜਾਵੇ, ਵਿਸ਼ਵ ਵਪਾਰ ਸੰਸਥਾ ਨਾਲ ਕੀਤੇ ਸਮਝੌਤਿਆਂ ਵਿੱਚੋਂ ਭਾਰਤ ਬਾਹਰ ਆਵੇ ਅਤੇ ਭਾਰਤ ਦੇ ਕਿਸਾਨ ਦੀ ਕੁਲ ਫਸਲ ਪਹਿਲ ਦੇ ਅਧਾਰ ’ਤੇ ਖਰੀਦੀ ਜਾਵੇ, 58 ਸਾਲ ਦੀ ਉਮਰ ਦੇ ਕਿਸਾਨ ਅਤੇ ਖੇਤ ਮਜ਼ਦੂਰ ਦੀ 10 ਹਜਾਰ ਰੁਪਏ ਪ੍ਰਤੀ ਮਹੀਨਾ ਪੈਨਸਨ ਸਕੀਮ ਲਾਗੂ ਕੀਤੀ ਜਾਵੇ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ਼ ਕੀਤਾ ਜਾਵੇ, ਦਿੱਲੀ ਮੋਰਚੇ ਦੌਰਾਨ ਪਏ ਪੁਲੀਸ ਕੇਸ ਰੱਦ ਕੀਤੇ ਜਾਣ। ਇਸ ਇਕੱਠ ਵਿੱਚ ਮਤੇ ਪਾ ਕੇ ਮੰਗ ਕੀਤੀ ਗਈ ਕਿ ਸੂਬੇ ਅੰਦਰ ਨਸ਼ੇ ਕਾਰਨ ਹੋਰ ਰਹੀਆਂ ਮੌਤਾਂ ’ਤੇ ੲਕੱਠ ਚਿੰਤਾ ਕਰਦਾ ਹੈ ਅਤੇ ਕੇਂਦਰ ਸਮੇਤ ਸੂਬਾ ਸਰਕਾਰ ਤੋਂ ਮੰਗ ਕਰਦਾ ਹੈ ਕਿ ਨਸੇ ਉਪਰ ਪੂਰਨ ਤੌਰ ‘ਤੇ ਪਾਬੰਦੀ ਲੱਗੇ ਅਤੇ ਪੀੜਤ ਨੌਜਵਾਨਾਂ ਦਾ ਇਲਾਜ ਕਰਵਾ ਕੇ ਮੁੜ ਵਸੇਬਾ ਕੀਤਾ ਜਾਵੇ। ਖੇਤੀ ਜਿਣਸਾਂ ਅਤੇ ਹਰ ਤਰ੍ਹਾ ਦੇ ਵਪਾਰ ਲਈ ਵਾਘਾ ਅਤੇ ਅਟਾਰੀ ਬਾਰਡਰ ਖੋਲ੍ਹੇ ਜਾਣ, ਇਹ ਵਪਾਰ ਲਾਈਨ ਖੇਤੀਬਾੜੀ ਨਾਲ ਜੁੜੀਆਂ ਹੋਈਆਂ ਸਨ। ਇਨ੍ਹਾਂ ਨੂੰ ਬੰਦ ਕਰਨ ਦੀ ਬਜਾਏ ਉਨ੍ਹਾਂ ਨੂੰ ਵਾਧਾ ਰੂਪ ਵਿੱਚ ਚਾਲੂ ਰੱਖਿਆ ਜਾਵੇ। ਧੂਰੀ ਮਿਲ, ਸੇਰੋ ਗੰਨਾ ਮਿਲ ਤੇ ਹੋਰ ਨਰਮੇ ਨਾਲ ਸਬੰਧਿਤ ਸਨਅਤਾਂ ਨੂੰ ਕਾਇਮ ਰੱਖਿਆ ਜਾਵੇ। ਲਖੀਮਪੁਰ ਕਤਲ ਕਾਂਡ ਦੇ ਮੁਲਜਮ ਅਜੈ ਮਿਸਰਾ ਦੇ ਲਖੀਮਪੁਰ ਦੇ ਗੁਰਦੁਆਰੇ ਵਿੱਚ ਕੀਤੇ ਸਨਮਾਨ ਦੀ ਇਕੱਠ ਨਿੰਦਾ ਕਰਦਾ ਹੈ ਅਤੇ ਸਿੰਘ ਸਾਹਿਬ ਨੂੰ ਅਪੀਲ ਕਰਦਾ ਹੈ ਕਿ ਅਜਿਹੇ ਕਿਸੇ ਵਿਅਕਤੀ ਨੂੰ ਗੁਰੂ ਘਰ ਤੋਂ ਸਨਮਾਨਿਤ ਕਰਨ ‘ਤੇ ਰੋਕ ਲਾਉਣ ਲਈ ਹੁਕਮਨਾਮਾ ਜਾਰੀ ਕਰਨ। ਜਨਤਕ ਖੇਤਰ ਵਿੱਚ ਪੱਕੀ ਭਰਤੀ ਯਕੀਨੀ ਬਣਾਈ ਜਾਵੇ। ਡਰਾਈਵਰ ਭਾਈਚਾਰੇ ਵੱਲੋਂ ਕੀਤੀ ਹੜਤਾਲ ਦਾ ਇਹ ਇਕੱਠ ਸਮਰਥਨ ਕਰਦਾ ਹੈ ਅਤੇ ਉਪਰੋਕਤ ਕਾਨੂੰਨ ਤੇ ਮੁੜ ਵਿਚਾਰ ਦੀ ਅਪੀਲ ਕਰਦਾ ਹੈ। ਬੁਲਾਰਿਆਂ ਨੇ ਪੰਜਾਬੀਆਂ ਨੂੰ ਮਾਲਵੇ ਦੀ ਧਰਤੀ ‘ਤੇ 6 ਜਨਵਰੀ ਦੀ ਮਹਾ ਰੈਲੀ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।
ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ
Date: