- ਪੰਜਾਬ, ਹਰਿਆਣ ਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ
- ਜਲੰਧਰ ਦੇ ਪੈਟਰੋਲ ਪੰਪ ’ਤੇ ਲੋਕਾਂ ਦੀ ਲੱਗੀ ਭੀੜ
- ਜਲੰਧਰ : ਟਰੱਕ ਡਰਾਈਵਰਾਂ ਵੱਲੋਂ ਨਵੇਂ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ ਹੜਤਾਲ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਰਹੀ। ਇਨ੍ਹਾਂ ਰਾਜਾਂ ਵਿੱਚ ਅਫਵਾਹ ਹੈ ਕਿ ਹੜਤਾਲ ਕਾਰਨ ਪੈਟਰੋਲ ਪੰਪਾਂ ’ਤੇ ਤੇਲ ਮੁੱਕ ਰਿਹਾ ਹੈ। ਇਸ ਲਈ ਲੋਕ ਵਾਹਨਾਂ ’ਤੇ ਤੇਲ ਪੁਆਉਣ ਲਈ ਲੰਮੀਆਂ ਕਤਾਰਾਂ ’ਚ ਲੱਗੇ ਹੋਏ ਹਨ। ਪੰਜਾਬ ’ਚ ਸਰਕਾਰੀ ਬੱਸ ਸੇਵਾ ’ਤੇ ਅਸਰ ਪੈ ਗਿਆ ਹੈ। ਹਿਮਾਚਲ ਦੇ ਕਾਂਗੜਾ ਵਿੱਚ ਬੱਸ ਸੇਵਾਵਾਂ, ਵਸਤਾਂ ਦੀ ਸਪਲਾਈ ਅਤੇ ਸਕੂਲ ਬੱਸ ਸੇਵਾ ਪ੍ਰਭਾਵਿਤ ਹੋਈ। ਚੰਡੀਗੜ੍ਹ, ਲੁਧਿਆਣਾ ਅਤੇ ਬਠਿੰਡਾ ਵਿੱਚ ਪੈਟਰੋਲ ਪੰਪਾਂ ’ਤੇ ਲੰਮੀਆਂ ਕਤਾਰਾਂ ਲੱਗਣ ਦੀਆਂ ਰਿਪੋਰਟਾਂ ਹਨ।
ਪੰਜਾਬ, ਹਰਿਆਣ ਤੇ ਹਿਮਾਚਲ ਪ੍ਰਦੇਸ਼ ਦੇ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਮੀਆਂ ਕਤਾਰਾਂ
Date: