spot_imgspot_imgspot_imgspot_img

ਪੰਜਾਬ ਤੇ ਹਰਿਆਣਾ ’ਚ ਠੰਡ ਦਾ ਪ੍ਰਕੋਪ 

Date:

ਪੰਜਾਬ ਤੇ ਹਰਿਆਣਾ ’ਚ ਠੰਡ ਦਾ ਪ੍ਰਕੋਪ

ਲੁਧਿਆਣਾ : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਪੂਰੇ ਉੱਤਰੀ ਭਾਰਤ ਵਿੱਚ ਸਾਲ 2024 ਦੂਜੇ ਦਿਨ ਵੀ ਸੀਤ ਲਹਿਰ ਨੇ ਜੋਰ ਫੜੀ ਰੱਖਿਆ ਹੈ ਅਤੇ ਲਗਾਤਾਰ ਡਿੱਗ ਰਹੇ ਤਾਪਮਾਨ ਨੇ ਲੋਕਾਂ ਨੂੰ ਦਿਨ ਭਰ ਕੰਬਣੀ ਛੇੜ ਰੱਖੀ। ਪੰਜਾਬ ਤੇ ਹਰਿਆਣਾ ਵਿੱਚ ਸਾਰਾ ਦਿਨ ਸੂਰਜ ਨਹੀਂ ਨਿਕਲਿਆ ਤੇ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਆਮ ਜੀਵਨ ਪ੍ਰਭਾਵਿਤ ਕਰੀ ਰੱਖਿਆ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦਾ ਗੁਰਦਾਸਪੁਰ ਤੇ ਹਰਿਆਣਾ ਦਾ ਕਰਨਾਲ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ। ਗੁਰਦਾਸਪੁਰ ਵਿੱਚ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਕਰਨਾਲ ਵਿੱਚ ਘੱਟ ਤੋਂ ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨੀਆਂ ਅਨੁਸਾਰ ਅੱਜ ਗੁਰਦਾਸਪੁਰ ਸ਼ਹਿਰ ਵਿੱਚ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪਈ ਰਹੀ ਜਿਸ ਕਾਰਨ ਦਿਸਣ ਹੱਦ 50 ਤੋਂ 200 ਮੀਟਰ ਤੱਕ ਦਰਜ ਕੀਤੀ ਗਈ ਹੈ। ਇਸੇ ਤਰ੍ਹਾਂ ਪਟਿਆਲਾ, ਬਠਿੰਡਾ, ਅੰਮਿ੍ਰਤਸਰ, ਲੁਧਿਆਣਾ ਤੇ ਚੰਡੀਗੜ੍ਹ ਸ਼ਹਿਰ ’ਚ ਵੀ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਅਗਲੇ ਚਾਰ ਦਿਨ 2 ਤੋਂ 5 ਜਨਵਰੀ ਤੱਕ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ, ਅੰਮਿ੍ਰਤਸਰ ਵਿੱਚ 9.2, ਲੁਧਿਆਣਾ ਵਿੱਚ 8.2, ਪਟਿਆਲਾ ਵਿੱਚ 7, ਪਠਾਨਕੋਟ ਵਿੱਚ 11.6, ਫਰੀਦਕੋਟ ਵਿੱਚ 8.7, ਬਠਿੰਡਾ ਵਿੱਚ 7.4, ਬਰਨਾਲਾ ਵਿੱਚ 8.7, ਫਿਰੋਜ਼ਪੁਰ ਵਿੱਚ 9.4 ਅਤੇ ਮੋਗਾ ਵਿੱਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 2 ਤੋਂ 5 ਡਿਗਰੀ ਸੈਲਸੀਅਸ ਤੱਕ ਘੱਟ ਹੈ। ਉੱਧਰ ਗੁਆਂਢੀ ਸੂਬੇ ਹਰਿਆਣਾ ਦੇ ਹਿਸਾਰ ਦਾ ਘੱਟੋ ਘੱਟ ਤਾਪਮਾਨ 8.3 ਡਿਗਰੀ ਸੈਲਸੀਅਰ, ਨਾਰਨੌਲ ’ਚ 8.8 ਅਤੇ ਭਿਵਾਨੀ ’ਚ ਘੱਟੋ ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related