ਅਡਾਨੀ-ਹਿੰਡਨਬਰਗ ਮਾਮਲੇ ਦੀ ਪੜਤਾਲ ਸਿੱਟ ਜਾਂ ਕਿਸੇ ਹੋਰ ਏਜੰਸੀ ਨੂੰ ਸੌਂਪਣ ਦੀ ਲੋੜ ਨਹੀਂ
ਨਵੀਂ ਦਿੱਲੀ : ਅਡਾਨੀ-ਹਿੰਡਨਬਰਗ ਵਿਵਾਦ ’ਚ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਪੜਤਾਲ ਵਿਸ਼ੇਸ਼ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਵੇ। ਇਸ ਦੇ ਨਾਲ ਸਰਵਉੱਚ ਅਦਾਲਤ ਨੇ ਸੇਬੀ ਨੂੰ ਬਾਕੀ ਦੋ ਮਾਮਲਿਆਂ ਵਿੱਚ ਤਿੰਨ ਮਹੀਨਿਆਂ ਵਿੱਚ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਹ ਸੇਬੀ ਦੀ ਜਾਂਚ ਕਰਨ ਦੀ ਤਾਕਤ ਨੂੰ ਕੰਟਰੋਲ ਨਹੀਂ ਕਰ ਸਕਦਾ। ਬੈਂਚ ਨੇ ਇਹ ਵੀ ਕਿਹਾ ਕਿ ਸੇਬੀ ਨੇ ਅਡਾਨੀ ਸਮੂਹ ਵਿਰੁੱਧ ਦੋਸਾਂ ਨਾਲ ਸਬੰਧਤ 24 ਵਿੱਚੋਂ 22 ਮਾਮਲਿਆਂ ਵਿੱਚ ਆਪਣੀ ਜਾਂਚ ਪੂਰੀ ਕਰ ਲਈ ਹੈ। ਮਾਮਲੇ ਦੇ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਜਾਂਚ ਦੀ ਜੰਿਮੇਵਾਰੀ ਵਿਸੇਸ ਜਾਂਚ ਟੀਮ ਜਾਂ ਹੋਰ ਏਜੰਸੀਆਂ ਨੂੰ ਸੌਂਪੀ ਜਾਣੀ ਚਾਹੀਦੀ ਹੈ। ਅਦਾਲਤ ਨੇ ਇਹ ਫੈਸਲਾ ਉਨ੍ਹਾਂ ਪਟੀਸਨਾਂ ‘ਤੇ ਸੁਣਵਾਈ ਤੋਂ ਬਾਅਦ ਦਿੱਤਾ, ਜਿਨ੍ਹਾਂ ‘ਚ ਦੋਸ ਲਗਾਇਆ ਗਿਆ ਸੀ ਕਿ ਅਡਾਨੀ ਸਮੂਹ ਵੱਲੋਂ ਸੇਅਰਾਂ ਦੀਆਂ ਕੀਮਤਾਂ ‘ਚ ਹੇਰਾਫੇਰੀ ਕੀਤੀ ਗਈ ਸੀ।
