ਕਾਂਗਰਸੀ ਵਿਧਾਇਕ ਤੇ ਇਨੈਲੋ ਵਿਧਾਇਕ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ
ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਰਿਆਣਾ ਕਾਂਗਰਸ ਵਿਧਾਇਕ ਸੁਰਿੰਦਰ ਪੰਵਾਰ, ਇੰਡੀਅਨ ਨੈਸਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਕੁਝ ਹੋਰਾਂ ਦੇ ਟਿਕਾਣਿਆਂ ’ਤੇ ਯਮੁਨਾਨਗਰ ਜਲ੍ਹਿੇ ਵਿੱਚ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਛਾਪੇ ਮਾਰੇ। ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਵਿਵਸਥਾਵਾਂ ਤਹਿਤ ਯਮੁਨਾਨਗਰ, ਸੋਨੀਪਤ, ਮੁਹਾਲੀ, ਫਰੀਦਾਬਾਦ, ਚੰਡੀਗੜ੍ਹ ਅਤੇ ਕਰਨਾਲ ਵਿੱਚ ਦੋਵਾਂ ਨੇਤਾਵਾਂ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੇ 20 ਟਿਕਾਣਿਆਂ ਦੀ ਤਲਾਸੀ ਲਈ ਜਾ ਰਹੀ ਹੈ। ਪੰਵਾਰ ਸੋਨੀਪਤ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਹਨ, ਜਦਕਿ ਦਿਲਬਾਗ ਸਿੰਘ ਇਨੈਲੋ ਤੋਂ ਯਮੁਨਾਨਗਰ ਸੀਟ ਦੀ ਨੁਮਾਇੰਦਗੀ ਕਰ ਚੁੱਕੇ ਹਨ। ਕੇਂਦਰੀ ਅਰਧ ਸੈਨਿਕ ਬਲਾਂ ਦੇ ਹਥਿਆਰਬੰਦ ਕਰਮਚਾਰੀ ਈਡੀ ਟੀਮ ਦੀ ਸੁਰੱਖਿਆ ਲਈ ਮੌਜੂਦ ਹਨ।