ਕੇਜਰੀਵਾਲ ਦੇ ਜੁਆਬ ਦੀ ਘੋਖ ਕਰ ਰਹੀ ਹੈ ਈਡੀ, ਚੌਥਾ ਸੰਮਨ ਭੇਜਣ ਦੀ ਸੰਭਾਵਨਾ
ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਏਜੰਸੀ ਸਾਹਮਣੇ ਪੇਸ ਹੋਣ ਤੋਂ ਇਨਕਾਰ ਕਰਨ ਸਬੰਧੀ ਭੇਜੇ ਗਏ ਜਵਾਬ ਦੀ ਸਮੀਖਿਆ ਕਰ ਰਿਹਾ ਹੈ ਅਤੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਜਾਂਚ ਵਿੱਚ ਸਾਮਲ ਹੋਣ ਲਈ ਉਨ੍ਹਾਂ ਨੂੰ ਚੌਥਾ ਸੰਮਨ ਜਾਰੀ ਕਰ ਸਕਦਾ ਹੈ। ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਮਨ ‘ਤੇ ਈਡੀ ਦੇ ਸਾਹਮਣੇ ਪੇਸ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਏਜੰਸੀ ਦਾ ਮਕਸਦ ਸਿਰਫ ਉਨ੍ਹਾਂ ਨੂੰ ਗਿ੍ਰਫਤਾਰ ਕਰਨਾ ਹੈ
