ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ

0
151

ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦਾ ਦੇਹਾਂਤ

ਬਠਿੰਡਾ : ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ ਰਹੇ ਸਨ। ਉਹ ਲੰਮੇ ਸਮੇਂ ਤੋਂ ਬਿਮਾਰ ਰਹੇ ਸਨ। ਜਥੇਦਾਰ ਦੀ ਦੇਖਭਾਲ ਉਨ੍ਹਾਂ ਦੇ ਪੁੱਤਰ ਸ਼ਿਵਰਾਜ ਸਿੰਘ ਜੇਲ੍ਹ ਸੁਪਰਡੈਂਟ ਵੱਲੋਂ ਕੀਤੀ ਜਾ ਰਹੀ ਸੀ। ਸਾਬਕਾ ਜਥੇਦਾਰ ਨੇ ਆਖਰੀ ਸਾਹ ਨਿੱਜੀ ਹਸਪਤਾਲ ਵਿਖ਼ੇ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here