ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ

ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ

0
146

ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ

ਬਰਨਾਲਾ: ਬਰਨਾਲਾ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਵਿਸ਼ਾਲ ਮਹਾ ਕਿਸਾਨ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਜਿੱਥੇ ਕੇਂਦਰ ਸਰਕਾਰ ਉਪਰ ਵਾਅਦਾ ਖਲਿਾਫੀ ਦੇ ਦੋਸ ਲਗਾਏ ਗਏ, ਉਥੇ ਨਾਲ ਹੀ ਦਿੱਲੀ ਵਿਖੇ ਮੁੜ ਮੋਰਚਾ ਲਗਾਉਣ ਦੀ ਐਲਾਨ ਵੀ ਕੀਤਾ ਗਿਆ। ਇਸ ਕਿਸਾਨ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ।

ਰੈਲੀ ਨੂੰ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਜਗਜੀਤ ਸਿੰਘ ਡੱਲੇਵਾਲ, ਅਭਿਮਨਿਊ ਕੋਹਾੜ, ਹਰਜਿੰਦਰ ਸਿੰਘ ਖੋਸਾ, ਸਰਵਨ ਸਿੰਘ ਪੰਧੇਰ ਅਤੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨੀ ਕਾਨੂੰਨ ਦੀ ਸਮਾਪਤੀ ਮੌਕੇ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਐੱਮਐੱਸਪੀ ਸਮੇਤ ਹੋਰ ਕਈ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਕੀਤਾ ਗਿਆ। 2013 ਵਿੱਚ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ ਤਾਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ ਵਿੱਢਿਆ ਸੀ, ਜਿਸ ਦੌਰਾਨ ਭਾਜਪਾ ਆਗੂ ਰਾਜਨਾਥ ਸਿੰਘ ਨੇ ਕਿਸਾਨਾਂ ਦੇ ਧਰਨੇ ਵਿੱਚ ਸਾਮਲ ਹੋ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਭਾਅ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ ਪਰ 10 ਸਾਲ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਦੀ ਸਮਾਪਤੀ ‘ਤੇ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ। ਲਖੀਮਪੁਰ ਖੀਰੀ ਯੂਪੀ ਮਾਮਲੇ ਵਿੱਚ ਇਨਸਾਫ ਦੀ ਮੰਗ ਪੂਰੀ ਨਹੀਂ ਹੋਇਆ। ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ, ਜਿਸ ਕਾਰਨ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਇੱਕਜੁੱਟ ਹੋ ਕੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਦਿੱਲੀ ਸੰਘਰਸ ਦੀ ਤਿਆਰੀ ਕਰ ਰਹੀਆਂ ਹਨ।

LEAVE A REPLY

Please enter your comment!
Please enter your name here