ਖਹਿਰਾ ਮੁੜ ਅਦਾਲਤ ਵਿੱਚ ਪੇਸ਼
ਭੁਲੱਥ: ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਕ ਰੋਜਾ ਰਿਮਾਂਡ ਮਗਰੋਂ ਪੁਲੀਸ ਵੱਲੋਂ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਹਿਰਾ ਦੇ ਪੀਏ ਜਸਮੀਤ ਸਿੰਘ ਫੁੱਲ ਨੇ ਦੱਸਿਆ ਕਿ ਕੱਲ੍ਹ ਨਾਭਾ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਕਪੂਰਥਲਾ ਪੁਲੀਸ ਨੇ ਸੁਭਾਨਪੁਰ ਥਾਣੇ ਵਿੱਚ ਦਰਜ ਕੇਸ ਸਬੰਧੀ ਪੁੱਛ-ਪੜਤਾਲ ਕਰਨ ਲਈ ਖਹਿਰਾ ਦਾ ਇੱਕ ਰੋਜਾ ਪੁਲੀਸ ਰਿਮਾਂਡ ਹਾਸਲ ਕੀਤਾ ਸੀ। ਉਸ ਮਗਰੋਂ ਅੱਜ ਸ੍ਰੀ ਖਹਿਰਾ ਨੂੰ ਕਪੂਰਥਲਾ ਦੀ ਐਡੀਸਨਲ ਸਿਵਲ ਜੱਜ ਸੀਨੀਅਰ ਡਿਵੀਜਨ ਸੁਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ ਕੀਤਾ ਗਿਆ। ਇਸ ਦੌਰਾਨ ਸਰਕਾਰੀ ਵਕੀਲ ਵੱਲੋਂ ਕੀਤੀ ਖਹਿਰਾ ਦੇ ਹੋਰ ਪੁਲੀਸ ਰਿਮਾਂਡ ਦੀ ਮੰਗ ਨੂੰ ਨਕਾਰਦੇ ਹੋਏ ਜੱਜ ਸੁਪ੍ਰੀਤ ਕੌਰ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ।
ਇਸ ਮੌਕੇ ਖਹਿਰਾ ਨੇ ਦੂਰੋਂ ਹੀ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ’ਤੇ ਝੂਠੇ ਪਰਚੇ ਦਰਜ ਕਰਵਾ ਕੇ ਉਨ੍ਹਾਂ ਨੂੰ ਡਰਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੇਲ੍ਹ ’ਚੋਂ ਬਾਹਰ ਆਉਣ ਮਗਰੋਂ ਵੀ ਉਹ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਲਿਾਫ ਆਵਾਜ ਉਠਾਉਣਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਜਰੀਵਾਲ ਤੇ ਉਨ੍ਹਾਂ ਦੇ ਸਾਥੀ ਮੋਦੀ ਸਰਕਾਰ ’ਤੇ ਝੂਠੇ ਕੇਸ ਦਰਜ ਕਰਨ ਦਾ ਦੋਸ ਲਗਾ ਰਹੇ ਹਨ ਅਤੇ ਦੂਜੇ ਪਾਸੇ ‘ਆਪ’ ਸਰਕਾਰ ਪੰਜਾਬ ਵਿੱਚ ਖੁਦ ਵਿਰੋਧੀ ਧਿਰ ਦੀ ਆਵਾਜ ਦਬਾਉਣ ਲਈ ਝੂਠੇ ਕੇਸ ਦਰਜ ਕਰ ਰਹੀ ਹੈ। ਖਹਿਰਾ ਦੇ ਵਕੀਲ ਹਰਚਰਨ ਸਿੰਘ ਨੇ ਦੱਸਿਆ ਕਿ ਭਲਕੇ ਖਹਿਰਾ ਦੀ ਜਮਾਨਤ ਅਰਜੀ ਅਦਾਲਤ ਵਿੱਚ ਲਗਾਈ ਜਾਵੇਗੀ।
