ਕੇੇਜਰੀਵਾਲ ਤੇ ਮਾਨ ਨੇ ਗੁਜਰਾਤ ਜੇਲ੍ਹ ’ਚ ਚੈਤਰ ਵਸਾਵਾ ਨਾਲ ਕੀਤੀ ਮੁਲਾਕਾਤ
ਗੁਜਰਾਤ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗੁਜ਼ਰਾਤ ਦੀ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਕੀਤੀ ਅਤੇ ਦਾਅਵਾ ਕੀਤਾ ਕਿ ਸੱਤਾਧਾਰੀ ਭਾਜਪਾ ਦੇ ‘ਜੁਲਮ ਅਤੇ ਤਾਨਾਸਾਹੀ’ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਸਾਵਾ ਅਗਲੇ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਵਿੱਚ ਭਰੂਚ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਹੋਣਗੇ।
ਸ੍ਰੀ ਮਾਨ ਨੇ ਕਿਹਾ ਕਿ ਭਾਜਪਾ ਜਿਸ ਤਰ੍ਹਾਂ ਜਨਤਾ ਲਈ ਲੜਨ ਵਾਲਿਆਂ ਖਲਿਾਫ ਕਾਰਵਾਈ ਕਰਦੀ ਹੈ, ਉਹ ਪੂਰੇ ਦੇਸ ਲਈ ਚੁਣੌਤੀ ਹੈ। ਜੋ ਵੀ ਜਨਤਾ ਲਈ ਕੰਮ ਕਰਦਾ ਹੈ ਅਤੇ ਪ੍ਰਸਿੱਧ ਹੈ, ਉਸ ਨੂੰ ਈਡੀ ਅਤੇ ਸੀਬੀਆਈ ਦੀ ਵਰਤੋਂ ਕਰਕੇ ਝੂਠੇ ਕੇਸਾਂ ਦੇ ਅਧਾਰ ‘ਤੇ ਜੇਲ੍ਹ ਵਿੱਚ ਸੁੱਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਾਨਾਸਾਹੀ ਹੈ ਅਤੇ ਜਅਿਾਦਾ ਦੇਰ ਨਹੀਂ ਚੱਲੇਗੀ।