ਮੋਦੀ ਨੇ ਐਨ.ਆਰ.ਆਈਜ਼ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਪਰਵਾਸੀ ਭਾਰਤੀ ਦਿਵਸ ਮੌਕੇ ਐਨ.ਆਰ.ਆਈਜ਼ ਨੂੰ ਸੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੇਸ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਅਤੇ ਵਿਸ਼ਵ ਸਬੰਧਾਂ ਨੂੰ ਮਜ਼ਬੂਤ ਕਰਨ ਪ੍ਰਤੀ ਉਨ੍ਹਾਂ ਦਾ ਸਮਰਪਣ ਸਲਾਘਾਯੋਗ ਹੈ। ਪਰਵਾਸੀ ਭਾਰਤੀ ਦਿਵਸ ਹਰ ਸਾਲ 9 ਜਨਵਰੀ ਨੂੰ ਭਾਰਤ ਦੇ ਵਿਕਾਸ ਵਿੱਚ ਐਨ.ਆਰ.ਆਈ. ਭਾਈਚਾਰੇ ਦੇ ਯੋਗਦਾਨ ਦਾ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਵਿੱਚ ਕਿਹਾ, ‘ਪਰਵਾਸੀ ਭਾਰਤੀ ਦਿਵਸ ਦੀ ਮੁਬਾਰਕਬਾਦ। ਇਹ ਦੁਨੀਆ ਭਰ ਵਿੱਚ ਪਰਵਾਸੀ ਭਾਰਤੀਆਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਦਾ ਜਸਨ ਮਨਾਉਣ ਦਾ ਦਿਨ ਹੈ।’