ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਹਰੀ ਝੰਡੀ ਦੇ ਕੇ ‘ਧਾਰਮਿਕ ਬੱਸ ਯਾਤਰਾ’ ਕੀਤੀ ਰਵਾਨਾ
ਲਧਿਆਣਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆ ਵੱਲੋਂ ਸਾਹਨੇਵਾਲ ਤੋਂ ਮਾਤਾ ਨੈਣਾਂ ਦੇਵੀ ਜੀ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੂਰਨੀ ਜੀ, ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਤੀਸਰੀ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸੂਬੇ ਭਰ ਤੋਂ ਲੋਕ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਸ਼ਰਧਾਲੂਆਂ ਨੂੰ ਸਾਰੀਆਂ ਸਹੂਲਤਾਂ ਮੁਫ਼ਤ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ।
ਇਸ ਮੌਕੇ ਰਣਜੀਤ ਸਿੰਘ ਸੈਣੀ (ਪੀ.ਏ) ਪਿ੍ਰੰਸ ਸੈਣੀ, ਤੇਜਿੰਦਰ ਸਿੰਘ ਮਿੱਠੂ ਬਲਾਕ ਪ੍ਰਧਾਨ, ਅਰਵਿੰਦ ਜੌਲੀ , ਕਰਨ ਨਨਚਹਿਲ, ਅਨੀਤਾ ਨਨਚਹਿਲ, ਯੁਵਰਾਜ ਸਿੰਘ, ਬੱਬੂ ਮੂੰਡੀਆਂ, ਗੁਰਜੀਤ ਭੰਗੂ, ਮੌਜੂਦ ਸਨ।