ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਟੀਚਾ: ਮੋਦੀ

ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਟੀਚਾ: ਮੋਦੀ

0
172

ਭਾਰਤ ਨੂੰ ਵਿਕਸਤ ਮੁਲਕ ਬਣਾਉਣ ਦਾ ਟੀਚਾ: ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਐਲਾਨ ਕੀਤਾ ਅਗਲੇ 25 ਸਾਲਾਂ ਵਿੱਚ ਭਾਰਤ ਨੂੰ ਵਿਕਸਤ ਦੇਸ ਬਣਾਉਣ ਦਾ ਟੀਚਾ ਰੱਖਿਆ ਹੈ। ਵਾਈਬ੍ਰੈਂਟ ਗੁਜਰਾਤ ਕੌਮਾਂਤਰੀ ਸਿਖਰ ਸੰਮੇਲਨ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਤੇਜੀ ਨਾਲ ਬਦਲ ਰਹੀ ਵਿਸ਼ਵ ਵਿਵਸਥਾ ਵਿੱਚ ਭਾਰਤ ਵਿਸਵ ਮਿੱਤਰ ਵਜੋਂ ਅੱਗੇ ਵਧ ਰਿਹਾ ਹੈ। ਸਾਰੀਆਂ ਪ੍ਰਮੁੱਖ ਰੇਟਿੰਗ ਏਜੰਸੀਆਂ ਦਾ ਵਿਚਾਰ ਹੈ ਕਿ ਭਾਰਤ ਅਗਲੇ ਕੁਝ ਸਾਲਾਂ ਵਿੱਚ ਦੁਨੀਆਂ ਦੀਆਂ ਤਿੰਨ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਿੱਚੋਂ ਇੱਕ ਹੋ ਜਾਵੇਗਾ ਅਤੇ ਭਾਰਤ ਨੂੰ ਸਥਿਰਤਾ ਦੇ ਮਹੱਤਵਪੂਰਨ ਥੰਮ੍ਹ ਅਤੇ ਕੌਮਾਂਤਰੀ ਅਰਥਵਿਵਸਥਾ ਵਿੱਚ ਵਿਕਾਸ ਦੇ ਇੰਜਣ ਵਜੋਂ ਦੇਖਦੀ ਹੈ। ਉਨ੍ਹਾਂ ਭਾਰਤ-ਯੂਏਈ ਸਬੰਧਾਂ ’ਚ ਆਈ ਮਜ਼ਬੂਤੀ ਦਾ ਸਿਹਰਾ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸਟਰਪਤੀ ਸੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੂੰ ਦਿੱਤਾ।

LEAVE A REPLY

Please enter your comment!
Please enter your name here