ਐੱਨਆਈਏ ਵੱਲੋਂ ਪੰਜਾਬ, ਦਿੱਲੀ ਤੇ ਹਰਿਆਣਾ ਸਣੇ 32 ਥਾਵਾਂ ’ਤੇ ਛਾਪੇ
ਨਵੀਂ ਦਿੱਲੀ : ਭਾਰਤ ਵਿੱਚ ਅੱਤਵਾਦੀ-ਗੈਂਗਸਟਰ-ਡਰੱਗ ਸਮੱਗਲਰ ਗਠਜੋੜ ਨੂੰ ਖਤਮ ਕਰਨ ਦੇ ਮਕਸਦ ਨਾਲ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਚੰਡੀਗੜ੍ਹ ਵਿਚ 32 ਥਾਵਾਂ ‘ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਸਵੇਰੇ ਸ਼ੁਰੂ ਹੋਈ ਅਤੇ ਅੱਤਵਾਦ ਵਿਰੋਧੀ ਏਜੰਸੀ ਦੀਆਂ ਕਈ ਟੀਮਾਂ ਨੇ ਰਾਜ ਪੁਲੀਸ ਬਲਾਂ ਦੇ ਨਾਲ ਨਜਦੀਕੀ ਤਾਲਮੇਲ ਨਾਲ ਤਲਾਸ਼ੀ ਲਈ। ਹਰਿਆਣਾ ਦੇ ਝੱਜਰ ਅਤੇ ਸੋਨੀਪਤ ਵਿੱਚ ਵੀ ਏਜੰਸੀ ਵੱਲੋਂ ਤਲਾਸੀ ਲਈ ਜਾ ਰਹੀ ਹੈ। ਏਜੰਸੀ ਦੇ ਅਧਿਕਾਰੀਆਂ ਨੇ ਖਤਰਨਾਕ ਗੈਂਗਸਟਰ ਲਾਰੈਂਸ ਬਿਸਨੋਈ ਦੇ ਸੰਗਠਤ ਦਹਿਸਤੀ-ਅਪਰਾਧ ਸਿੰਡੀਕੇਟ ਨਾਲ ਜੁੜੇ ਮੈਂਬਰਾਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ ਗਈ।