ਬਾਦਲਾਂ ਖ਼ਿਲਾਫ ਸਬੂਤ ਅਦਾਲਤ ’ਚ ਪੇਸ਼ ਕਰਾਂਗਾ: ਭਗਵੰਤ ਮਾਨ

ਬਾਦਲਾਂ ਖ਼ਿਲਾਫ ਸਬੂਤ ਅਦਾਲਤ ’ਚ ਪੇਸ਼ ਕਰਾਂਗਾ: ਭਗਵੰਤ ਮਾਨ

0
133

ਬਾਦਲਾਂ ਖ਼ਿਲਾਫ ਸਬੂਤ ਅਦਾਲਤ ’ਚ ਪੇਸ਼ ਕਰਾਂਗਾ: ਭਗਵੰਤ ਮਾਨ

ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਕੰਮਾਂ ਦਾ ਪਰਦਾਫ਼ਾਸ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ ਅਤੇ ਉਹ ਬਾਦਲਾਂ ਖ਼ਿਲਾਫ ਸਬੂਤ ਅਦਾਲਤ ਵਿੱਚ ਪੇਸ਼ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀਆਂ ਬੱਸਾਂ, ਹੋਟਲਾਂ ਅਤੇ ਹੋਰ ਵਧਾਏ ਕਾਰੋਬਾਰਾਂ ਦੇ ਦਸਤਾਵੇਜ ਉਨ੍ਹਾਂ ਕੋਲ ਹਨ, ਜਿਸ ਬਾਰੇ ਉਹ ਲੋਕਾਂ ਨੂੰ ਵਿਸਥਾਰ ਨਾਲ ਦੱਸਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ। ਆਮ ਚੋਣਾਂ ਸਬੰਧ ਸਵਾਲ ’ਤੇ ਮੁੱਖ ਮੰਤਰੀ ਨੇ ਆਪਣੇ ਅੰਦਾਜ਼ ਵਿੱਚ ‘ਦੇਸ਼ ’ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ’ਚ ਇਸ ਵਾਰ 13-0’’ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ‘ਆਪ’ ਆਗਾਮੀ ਆਮ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ 13 ’ਤੇ ਜਿੱਤ ਹਾਸਲ ਕਰੇਗੀ ਅਤੇ ਬਾਕੀ ਪਾਰਟੀਆਂ ਦੇ ਖਾਤਾ ਵੀ ਨਹੀਂ ਖੁੱਲ੍ਹਣ ਦੇਵੇਗੀ।

LEAVE A REPLY

Please enter your comment!
Please enter your name here