ਕੈਨੇਡਾ ਸਰਕਾਰ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ ’ਚ

ਕੈਨੇਡਾ ਸਰਕਾਰ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ ’ਚ

0
176
  1. ਕੈਨੇਡਾ ਸਰਕਾਰ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀ ਤਿਆਰੀ ’ਚ
  2. ਓਟਾਵਾ: ਕੈਨੇਡਾ ਵਿਚ ਵਧਦੇ ਬੇਰੁਜਗਾਰੀ ਤੇ ਹਾਊਸਿੰਗ ਸੰਕਟ ਦੇ ਮੱਦੇਨਜਰ ਅਗਲੇ ਕੁਝ ਮਹੀਨਿਆਂ ’ਚ ਦੇਸ਼ ਵਿਚ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਕੈਨੇਡਾ ਵਿਚ ਰਿਹਾਇਸ਼ ਕਾਫੀ ਮਹਿੰਗੀ ਹੋ ਗਈ ਹੈ ਤੇ ਘਰ ਖਰੀਦਣਾ ਲੋਕਾਂ ਦੀ ਸਮਰੱਥਾ ਤੋਂ ਬਾਹਰ ਹੁੰਦਾ ਜਾ ਰਿਹਾ ਹੈ। ਕੈਨੇਡਾ ਦੇ ਬੁੱਧੀਜੀਵੀਆਂ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਦੇ ਸੰਦਰਭ ਵਿਚ ਕਿਹਾ ਕਿ ‘ਵਰਤਮਾਨ ਗਿਣਤੀ ਚਿੰਤਾਜਨਕ ਹੈ’। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਗਿਣਤੀ ’ਤੇ ਚਰਚਾ ਸ਼ੁਰੂ ਕਰੇ ਤੇ ਇਸ ਦੇ ਵੱਖ-ਵੱਖ ਖੇਤਰਾਂ ਉਤੇ ਪੈ ਰਹੇ ਅਸਰ ਬਾਰੇ ਵਿਚਾਰ ਕਰੇ। ਹਾਲਾਂਕਿ ਉਨ੍ਹਾਂ ਕਿਹਾ ਕਿ ਕੈਨੇਡਾ ਵਿਚਲੇ ਹਾਊਸਿੰਗ ਸੰਕਟ ਲਈ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘਟਾਉਣਾ ਹੀ ਇਕੋ-ਇਕ ਹੱਲ ਨਹੀਂ ਹੋਵੇਗਾ।

LEAVE A REPLY

Please enter your comment!
Please enter your name here