ਗੁਰਦੁਆਰੇ ’ਚ ਬੇਅਦਬੀ ਕਰਨ ਆਏ ਵਿਅਕਤੀ ਦਾ ਕਤਲ
ਫਗਵਾੜਾ : ਇਥੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਿਤ ਬੇਅਦਬੀ ਕਰਨ ਆਏ ਨੌਜਵਾਨ ਦਾ ਨਿਹੰਗ ਸਿੰਘ ਨੇ ਤੇਜ਼ ਹਥਿਆਰ ਨਾਲ ਕਤਲ ਕਰ ਦਿੱਤਾ। ਮੁਲਜਮ ਦੀ ਪਛਾਣ ਨਿਹੰਗ ਰਮਨਦੀਪ ਸਿੰਘ ਉਰਫ਼ ਮੰਗੂ ਮੱਠ ਲੁਧਿਆਣਾ ਵਜੋਂ ਹੋਈ ਹੈ, ਜੋ ਰਾਤ ਕੱਟਣ ਲਈ ਗੁਰਦੁਆਰੇ ’ਚ ਰੁਕਿਆ ਸੀ। ਉਧਰ ਬੇਅਦਬੀ ਕਰਨ ਆਏ ਨੌਜਵਾਨ ਦੀ ਅਜੇ ਤੱਕ ਸ਼ਨਾਖਤ ਨਹੀਂ ਹੋਈ ਤੇ ਪੁਲੀਸ ਨੇ ਉਸ ਦੀ ਲਾਸ਼ ਜਲੰਧਰ ਸਿਵਲ ਹਸਪਤਾਲ ਭੇਜ ਦਿੱਤੀ ਹੈ। ਨਿਹੰਗ ਸਿੰਘ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਐੱਸਪੀ ਦੀ ਅਗਵਾਈ ਹੇਠ ਕਮੇਟੀ ਗਠਿਤ ਕੀਤੀ ਗਈ ਹੈ।