ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ‘ਆਪ’ ਇਕੱਲੇ ਚੋਣ ਲੜੇਗੀ ਤੇ ਜਿੱਤੇਗੀ: ਮਾਨ
ਚੰਡੀਗੜ੍ਹ: ਕਾਂਗਰਸ ਅਤੇ ‘ਆਪ’ ਦਰਮਿਆਨ ਸੀਟਾਂ ਦੀ ਵੰਡ ਦੀ ਗੱਲਬਾਤ ਚੱਲ ਰਹੀ ਹੈ ਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਤਿਹਾਸ ਰਚਿਆ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਸਾਰੀਆਂ 13 ਸੀਟਾਂ ਜਿੱਤੇਗੀ। ਇਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੱਕ ਵਿੱਚ ਫੈਸਲਾ ਹੋਵੇਗਾ ਅਤੇ ਵਿਰੋਧੀ ਧਿਰ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਪੈਂਤੜੇ ਲਈ ਲੋਕ ਬੁਰੀ ਤਰ੍ਹਾਂ ਨਕਾਰ ਦੇਣਗੇ।