ਖਹਿਰਾ ਨੂੰ ਜਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਰੱਦ ਕੀਤੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖਲਿਾਫ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤਿ੍ਰਵੇਦੀ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਹੁਕਮਾਂ ਵਿੱਚ ਦਖਲ ਨਹੀਂ ਦੇਵੇਗਾ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਪੇਸ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਭਾਵੇਂ ਖਹਿਰਾ ਖਲਿਾਫ ਦੋਸ ਗੰਭੀਰ ਹਨ ਪਰ ਕੇਸ ਦੇ ਤੱਥਾਂ ਅਤੇ ਹਾਲਾਤ ਵਿੱਚ ਉਹ ਹਾਈ ਕੋਰਟ ਦੇ ਹੁਕਮਾਂ ਵਿੱਚ ਦਖਲਅੰਦਾਜੀ ਨਹੀਂ ਕਰੇਗਾ। ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਖਹਿਰਾ ਨੂੰ ਹਾਈਕੋਰਟ ਨੇ ਜਮਾਨਤ ਦੇ ਦਿੱਤੀ ਸੀ।
