ਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਭਗਵੰਤ ਮਾਨ

ਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਭਗਵੰਤ ਮਾਨ

0
298

ਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਭਗਵੰਤ ਮਾਨ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲੀਸ ਮੁਖੀ ਨੂੰ ਲੰਘੇ ਦਿਨ ਕੁਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਤੋਂ ਰੋਕ ਨਹੀਂ ਸਕਦੀਆਂ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹਵਿੱਚ ਇੱਕ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੀ ਸੁਰੱਖਿਆ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਗੈਂਗਸਟਰਾਂ ਤੇ ਮਾੜੇ ਅਨਸਰਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਮਾਜ ਵਿਰੋਧੀ ਤਾਕਤਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ, ਜਿਸ ਦਾ 550 ਕਿਲੋਮੀਟਰ ਦਾ ਇਲਾਕਾ ਸਰਹੱਦ ਦੇ ਨਾਲ ਲਗਦਾ ਹੈ। ਇਸੇ ਕਰਕੇ ਸੂਬਾ ਸਰਕਾਰ ਨੂੰ ਅੰਦਰੂਨੀ ਤੇ ਬਾਹਰੀ ਦੋਵੇਂ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਅੱਗੇ ਝੁਕੇ ਬਿਨਾਂ ਅਜਿਹੀਆਂ ਧਮਕੀਆਂ ਦਾ ਬਹਾਦਰੀ ਨਾਲ ਸਾਹਮਣਾ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖਲਿਾਫ ਸਾਜਿਸ਼ਾਂ ਰਚਣ ਵਾਲੇ ਕੁਝ ਲੋਕ ਵਿਦੇਸ਼ਾਂ ’ਚ ਪਨਾਹ ਲੈ ਚੁੱਕੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਵਾਪਸ ਲਿਆਉਣ ਤੇ ਗੁਨਾਹਗਾਰਾਂ ਨੂੰ ਸਜ਼ਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਘਿਨਾਉਣੇ ਅਪਰਾਧੀਆਂ ਨੂੰ ਦੇਸ਼ ਵਾਪਸ ਲਿਆ ਕੇ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਦਿੱਤੀਆਂ ਜਾਣ।

LEAVE A REPLY

Please enter your comment!
Please enter your name here