spot_imgspot_imgspot_imgspot_img

ਸਿਆਸੀ ਡਰਾਮਾ: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ

Date:

ਸਿਆਸੀ ਡਰਾਮਾ: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ

ਚੰਡੀਗੜ: ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਵੱਡੀ ਲੜਾਈ ਵਜੋਂ ਦੇਖੀਆਂ ਜਾ ਰਹੀਆਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜਾਈਡਿੰਗ ਅਫਸਰ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅਧਿਕਾਰਤ ਫਾਰਮ ਜਾਰੀ ਕੀਤਾ ਗਿਆ। ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਮੁਕਾਬਲਾ ਹੈ। ਚੋਣ ਰੱਦ ਕਰਨ ਦਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪਾਰਟੀਆਂ ਦੇ ਸੀਨੀਅਰ ਆਗੂ ਅਤੇ ਕੌਂਸਲਰ ਨਗਰ ਨਿਗਮ ਦੀ ਇਮਾਰਤ ਦੇ ਬਾਹਰ ਭਾਜਪਾ ਖਲਿਾਫ ਨਾਅਰੇਬਾਜੀ ਕਰ ਰਹੇ ਹਨ। ਦੂਜੇ ਪਾਸੇ ਸੁਰੱਖਿਆ ਕਾਰਨਾਂ ਕਰਕੇ ਹਰ ਕਿਸੇ ਨੂੰ ਨਗਰ ਨਿਗਮ ਦੀ ਇਮਾਰਤ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਂਸਲਰ ਨਗਰ ਨਿਗਮ ਦੀ ਇਮਾਰਤ ਦੇ ਬਾਹਰ ਪ੍ਰਦਰਸਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੂੰ ਆਪਣੀ ਹਾਰ ਨਜਰ ਆਉਣ ਬਾਅਦ ਆਪਣੀ ਤਾਕਤ ਦੀ ਦੁਰਵਰਤੋਂ ਕੀਤੀ ਹੈ। ਇਸ ਚੋਣ ਨੂੰ ਲੈ ਕੇ ਨਗਰ ਨਿਗਮ ਦੀ ਇਮਾਰਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਕੰਵਰਦੀਪ ਕੌਰ ਵੀ ਮੌਕੇ ’ਤੇ ਮੌਜੂਦ ਹਨ। ਚੰਡੀਗੜ੍ਹ ਪੁਲੀਸ ਵੱਲੋਂ ਨਿਗਮ ਭਵਨ ਦੇ ਆਲੇ-ਦੁਆਲੇ ਕੀਤੇ ਸੁਰੱਖਿਆ ਪ੍ਰਬੰਧਾਂ ਦੇ ਤਹਿਤ ਬੈਰੀਕੇਡ ਲਗਾ ਕੇ ਆਮ ਲੋਕਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਨਿਗਮ ਭਵਨ ਦੇ ਅੰਦਰ ਬਾਹਰੀ ਲੋਕਾਂ ਦਾ ਦਾਖਲਾ ਵੀ ਬੰਦ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੀ ਇਮਾਰਤ ਦੇ ਬਾਹਰ ਅਤੇ ਅੰਦਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਨਿਗਮ ਭਵਨ ਦੇ ਬਾਹਰ ਨਾਅਰੇਬਾਜੀ ਜਾਰੀ ਹੈ। ਚੋਣਾਂ ਮੁਲਤਵੀ ਕਰਨ ਦੇ ਐਲਾਨ ਤੋਂ ਬਾਅਦ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ, ਜਿੱਥੇ ਇੱਕ ਪਾਸੇ ਅਦਾਲਤ ਵਿੱਚ ਜਾਣ ਦੀ ਗੱਲ ਚੱਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇ ਤੁਰੰਤ ਆਪਣੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਸੈਕਟਰ-35 ਸਥਿਤ ਕਾਂਗਰਸ ਦਫਤਰ ਵਿੱਚ ਬੁਲਾ ਲਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਪ੍ਰੇਮ ਗਰਗ ਨੇ ਇਸ ਨੂੰ ਚੰਡੀਗੜ੍ਹ ਦੀ ਸਿਆਸਤ ਦਾ ਕਾਲਾ ਅਧਿਆਏ ਕਰਾਰ ਦਿੱਤਾ।

Varinder Singh
Varinder Singhhttps://amazingtvusa.com
Thanks for watching Amazing Tv Keep supporting keep watching pls like and share thanks

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ: ਸਿੱਬਲ

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦੀ...

ਆਪ’ ਨੇ ਭਾਜਪਾ ਦੀ ਪਾਣੀਆਂ ਬਾਰੇ ਸਾਜ਼ਿਸ਼ ਖ਼ਿਲਾਫ਼ ਮੋਰਚਾ ਖੋਲ੍ਹਿਆ

ਆਪ’ ਨੇ ਭਾਜਪਾ ਦੀ ਪਾਣੀਆਂ ਬਾਰੇ ਸਾਜ਼ਿਸ਼ ਖ਼ਿਲਾਫ਼ ਮੋਰਚਾ...

ਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ ਪ੍ਰੇਸ਼ਾਨ ਹੋਏ

ਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ...

ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ

ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ...