ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁੜ ਮਿਲੀ ਪੈਰੋਲ
ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਡੇਰਾ ਮੁਖੀ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜਾ ਭੁਗਤ ਰਿਹਾ ਹੈ।