ਨਵਜੋਤ ਸਿੱਧੂ ਦੀ ਮੋਗਾ ਰੈਲੀ ਬਣੀ ਵੱਕਾਰ ਦਾ ਸਵਾਲ
ਮੋਗਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਰੈਲੀਆਂ ਕਾਰਨ ਪਾਰਟੀ ਵਿੱਚ ਤਲਖੀ ਦਾ ਮਾਹੌਲ ਜਾਰੀ ਹੈ। ਇੱਥੇ ਸਿੱਧੂ ਦੀ 21 ਜਨਵਰੀ ਨੂੰ ਹੋ ਰਹੀ ਰੈਲੀ ਤੋਂ ਸਥਾਨਕ ਆਗੂਆਂ ਵੱਲੋਂ ਕਿਨਾਰਾ ਕਰ ਲੈਣ ਤੋਂ ਬਾਅਦ ਇਹ ਰੈਲੀ ਸਿੱਧੂ ਅਤੇ ਰੈਲੀ ਕਰਵਾਉਣ ਵਾਲੇ ਪਾਰਟੀ ਦੇ ਸਾਬਕਾ ਜਲ੍ਹਿਾ ਪ੍ਰਧਾਨ ਲਈ ਵੱਕਾਰ ਦਾ ਸਵਾਲ ਬਣ ਗਈ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਸਿੱਧੂ ਦੀਆਂ ਗਤੀਵਿਧੀਆਂ ’ਤੇ ਨਜਰ ਰੱਖ ਰਹੀ ਹੈ। ਵੱਖਰੀਆਂ ਰੈਲੀਆਂ ਕਰਨ ਨਾਲ ਲੋਕਾਂ ਵਿਚ ਪਾਰਟੀ ਪ੍ਰਤੀ ਗਲਤ ਸੰਦੇਸ਼ ਜਾ ਰਿਹਾ ਹੈ। ਕਾਂਗਰਸ ਪਾਰਟੀ ਚੋਣਾਂ ਤੋਂ ਪਹਿਲਾਂ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਕਰਨਾ ਚਾਹੁੰਦੀ ਹੈ। ਜਕਿਰਯੋਗ ਹੈ ਕਿ ਨਵਜੋਤ ਸਿੱਧੂ ਵੱਲੋਂ ਆਪਣੀ ਪਹਿਲੀ ਰੈਲੀ 17 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ’ਚ ਕੀਤੀ ਗਈ ਸੀ ਜਿਸ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਕਾਟੋ-ਕਲੇਸ਼ ਸੁਰੂ ਹੋ ਗਿਆ ਸੀ। ਇਸ ਮਗਰੋਂ ਸਿੱਧੂ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਵੀ ਉਠੀ ਸੀ। ਇਸ ਦੇ ਬਾਵਜੂਦ ਸਿੱਧੂ ਚੁੱਪ ਨਹੀਂ ਬੈਠੇ। ਉਹ ਹੋਰ ਜਿਿਲ੍ਹਆਂ ਵਿਚ ਵੀ ਰੈਲੀਆਂ ਕਰ ਚੁੱਕੇ ਹਨ। ਹਾਲਾਂਕਿ ਹਾਈ ਕਮਾਂਡ ਨਾਲ ਨਵਜੋਤ ਸਿੱਧੂ ਸਿੱਧੇ ਸੰਪਰਕ ਵਿੱਚ ਹਨ ਪਰ ਉਨ੍ਹਾਂ ਦੀਆਂ ਵੱਖਰੀਆਂ ਰੈਲੀਆਂ ਬਾਰੇ ਹਾਈ ਕਮਾਂਡ ਨੇ ਹਾਲੇ ਤੱਕ ਚੁੱਪ ਧਾਰੀ ਹੋਈ ਹੈ। ਹੁਣ ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਉਤਸੁਕਤਾ ਬਣੀ ਹੋਈ ਹੈ ਕਿ ਰੈਲੀ ਕਾਮਯਾਬ ਹੋਵੇਗੀ ਜਾਂ ਨਹੀਂ।
![](https://amazingtvusa.com/wp-content/uploads/2023/10/WhatsApp-Image-2023-08-11-at-11.01.15-AM-1.jpeg)