ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਵਿਰੋਧ
ਅੰਮਿ੍ਰਤਸਰ : ਗੰਭੀਰ ਦੋਸ਼ਾਂ ਲਈ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਡੇਰਾ ਮੁਖੀ ਨਾਲ ਸਰਕਾਰ ਦੀ ਇਹ ਵਿਸ਼ੇਸ਼ ਹਮਦਰਦੀ ਸਵਾਲ ਖੜ੍ਹੇ ਕਰਦੀ ਹੈ। ਇਹ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਿਤ ਵਰਤਾਰਾ ਹੈ। ਉਨ੍ਹਾਂ ਦੋਸ ਲਾਇਆ ਕਿ ਦੇਸ਼ ਵਿੱਚ ਸਰਕਾਰਾਂ ਦੋਹਰੀ ਨੀਤੀ ਅਪਣਾ ਰਹੀਆਂ ਹਨ। ਇਕ ਪਾਸੇ ਗੰਭੀਰ ਦੋਸਾਂ ਹੇਠ ਸਜ਼ਾ ਕੱਟ ਰਹੇ ਵਿਅਕਤੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਜਦਕਿ ਦੂਜੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਹਿੱਤਾਂ ਲਈ ਸਰਕਾਰਾਂ ਵੱਲੋਂ ਡੇਰਾ ਮੁਖੀ ਨੂੰ ਵਾਰ-ਵਾਰ ਛੱਡਿਆ ਜਾਣਾ ਇਤਰਾਜ਼ਯੋਗ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਵਿਰੋਧ
Date: