ਅਸਾਮ ’ਚ ਰਾਹੁਲ ਗਾਂਧੀ ਵੱਲੋਂ ਭੀੜ ਨੂੰ ਭੜਕਾਉਣ ਲਈ ਕੇਸ ਦਰਜ

ਅਸਾਮ ’ਚ ਰਾਹੁਲ ਗਾਂਧੀ ਵੱਲੋਂ ਭੀੜ ਨੂੰ ਭੜਕਾਉਣ ਲਈ ਕੇਸ ਦਰਜ

0
154

ਅਸਾਮ ’ਚ ਰਾਹੁਲ ਗਾਂਧੀ ਵੱਲੋਂ ਭੀੜ ਨੂੰ ਭੜਕਾਉਣ ਲਈ ਕੇਸ ਦਰਜ

ਗੁਹਾਟੀ ’ਚ ਦਾਖਲ ਹੋਣ ਤੋਂ ਰੋਕਣ ’ਤੇ ਕਾਂਗਰਸੀ ਵਰਕਰਾਂ ਤੇ ਪੁਲੀਸ ਵਿਚਾਲੇ ਝੜਪ

ਗੁਹਾਟੀ : ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਨੂੰ ਗੁਹਾਟੀ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪ੍ਰਦਰਸਨ ਕੀਤਾ ਅਤੇ ਬੈਰੀਕੇਡ ਤੋੜ ਦਿੱਤੇ। ਧਰਨੇ ਦੌਰਾਨ ਕਾਂਗਰਸੀ ਵਰਕਰਾਂ ਨੇ ਨਾਅਰੇਬਾਜੀ ਵੀ ਕੀਤੀ। ਕਾਂਗਰਸੀ ਸਮਰਥਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਤਾਕਤ ਦੀ ਵਰਤੋਂ ਕਰਨੀ ਪਈ। ਮੁੱਖ ਮੰਤਰੀ ਹਿਮੰਤ ਵਿਸਵ ਸਰਮਾ ਨੇ ਪਹਿਲਾਂ ਕਿਹਾ ਸੀ ਕਿ ਸੜਕਾਂ ‘ਤੇ ਜਾਮ ਤੋਂ ਬਚਣ ਲਈ ਯਾਤਰਾ ਨੂੰ ਸਹਿਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਖਾਨਾਪਾੜਾ ਦੇ ਗੁਹਾਟੀ ਚੌਕ ‘ਤੇ ਭਾਰੀ ਭੀੜ ਇਕੱਠੀ ਹੋਈ ਅਤੇ ਰਾਹੁਲ ਗਾਂਧੀ ਦਾ ਢੋਲ ਨਾਲ ਸਵਾਗਤ ਕੀਤਾ ਗਿਆ। ਕਾਂਗਰਸ ਪ੍ਰਦੇਸ ਇਕਾਈ ਦੇ ਇੰਚਾਰਜ ਜਤਿੰਦਰ ਸਿੰਘ ਨੇ ਕਿਹਾ ਕਿ ਅਸੀਂ ਰੁਕਾਵਟਾਂ ਨੂੰ ਤੋੜ ਕੇ ਜਿੱਤ ਹਾਸਲ ਕੀਤੀ ਹੈ।

ਇਸ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਭੀੜ ਨੂੰ ਭੜਕਾਉਣ ਲਈ ਕੇਸ ਦਰਜ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਹ ਨਿਰਦੇਸ਼ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਰਾਜ ਦੇ ਪੁਲੀਸ ਡਾਇਰੈਕਟਰ ਜਨਰਲ ਦਿੱਤਾ। ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀਨਿਵਾਸ ਬੀਵੀ ਦੀ ਪੋਸਟ ਦੇ ਜਵਾਬ ’ਚ ਸ੍ਰੀ ਸ਼ਰਮਾ ਦੀ ਸੋਸਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ, ‘ਮੈਂ ਅਸਾਮ ਪੁਲੀਸ ਦੇ ਡਾਇਰੈਕਟਰ ਜਨਰਲ ਨੂੰ ਭੀੜ ਨੂੰ ਭੜਕਾਉਣ ਲਈ ਤੁਹਾਡੇ ਨੇਤਾ ਰਾਹੁਲ ਗਾਂਧੀ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ ਦਿੱਤੇ ਹਨ। ਸ੍ਰੀਨਿਵਾਸ ਨੇ ਜੋ ਵੀਡੀਓ ਉਸ ਦੇ ਆਪਣੇ ਅਕਾਊਂਟ ’ਚ ਪਾਇਆ ਹੈ ਉਸ ਨੂੰ ਸਬੂਤ ਵਜੋਂ ਵਰਤਿਆ ਜਾਵੇਗਾ।’

LEAVE A REPLY

Please enter your comment!
Please enter your name here