ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ: ਸੁਖਬੀਰ

ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ: ਸੁਖਬੀਰ

0
152

‘ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ: ਸੁਖਬੀਰ

ਅੰਮਿ੍ਰਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ ਦੱਸਦਿਆਂ ਕਿਹਾ ਕਿ ਸੰਸਦ ਚੋਣਾਂ ਦੌਰਾਨ ‘ਆਪ’ ਨੂੰ ਕਰਾਰਾ ਸਬਕ ਸਿਖਾਇਆ ਜਾਵੇਗਾ।

ਸੁਖਬੀਰ ਬਾਦਲ ਇਥੇ ਅਯੁੱਧਿਆ ਵਿੱਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸਠਾ ਸਮਾਗਮ ਦੀ ਖੁਸ਼ੀ ਵਿੱਚ ਸਾਬਕਾ ਮੰਤਰੀ ਅਨਿਲ ਜੋਸੀ ਵੱਲੋਂ ਕਰਵਾਏ ਗਏ ਇੱਕ ਸਮਾਗਮ ਵਿੱਚ ਸਾਮਲ ਹੋਣ ਲਈ ਪਹੁੰਚੇ ਸਨ। ਪ੍ਰਾਣ ਪ੍ਰਤਿਸ਼ਠਾ ਸਮਾਗਮ ਸਬੰਧੀ ਪੰਜਾਬ ਵਿੱਚ ਛੁੱਟੀ ਦਾ ਐਲਾਨ ਨਾ ਕਰਨ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਦੀਆਂ ਭਾਵਨਾਵਾਂ ਅਤੇ ਸਮਾਜਿਕ ਕਦਰਾਂ ਕੀਮਤਾਂ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਹੁੰਦਿਆਂ ਸਾਰੇ ਧਰਮਾਂ ਦੇ ਦਿਨ ਤਿਉਹਾਰ ਭਾਈਚਾਰੇ ਨਾਲ ਮਿਲ ਕੇ ਮਨਾਉਂਦੇ ਸਨ। ਦੂਜੇ ਪਾਸੇ ਭਗਵੰਤ ਮਾਨ ਹੈਰੀਟੇਜ ਸਟਰੀਟ ’ਤੇ ਗੁਰਬਾਣੀ ਦੇ ਪ੍ਰਸਾਰਣ ਲਈ ਲਾਈਆਂ ਸਕਰੀਨਾਂ ’ਤੇ ਵੀ ਆਪਣੀਆਂ ਮਸਹੂਰੀਆਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੇ ਇਸ ਦੇ ਮੁੱਖ ਮੰਤਰੀ ਨੇ ਕਿਸਾਨਾਂ, ਨੌਜਵਾਨਾਂ, ਔਰਤਾਂ, ਗਰੀਬਾਂ, ਵਪਾਰੀਆਂ ਤੇ ਸਰਕਾਰੀ ਮੁਲਾਜਮਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਇਹੀ ਕਾਰਨ ਹੈ ਕਿ ਕਾਨੂੰਨ ਵਿਵਸਥਾ ਮੁਕੰਮਲ ਤੌਰ ’ਤੇ ਢਹਿ-ਢੇਰੀ ਹੋ ਚੁੱਕੀ ਹੈ ਤੇ ਨਸਾ ਤਸਕਰੀ ਸਿਖਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਖੁਦ ਨਸਾ ਤਸਕਰਾਂ ਦੀ ਪੁਸਤ ਪਨਾਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚਲੀਆਂ ਤਾਕਤਾਂ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾ ਕੇ ਤੇ ਤਖਤ ਹਜੂਰ ਸਾਹਿਬ ਨਾਂਦੇੜ ਤੇ ਤਖਤ ਪਟਨਾ ਸਾਹਿਬ ਕਮੇਟੀਆਂ ਵਿੱਚ ਦਖਲ ਦੇ ਕੇ ਸ੍ਰੋਮਣੀ ਕਮੇਟੀ ਨੂੰ ਕਮਜੋਰ ਕਰ ਰਹੀਆਂ ਹਨ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਹੀ ਸੂਬੇ ਨੂੰ ਮੁੜ ਤੇਜ ਰਫਤਾਰ ਵਿਕਾਸ, ਸਾਂਤੀ ਤੇ ਖੁਸਹਾਲੀ ਦੇ ਰਾਹ ’ਤੇ ਲਿਆ ਸਕਦਾ ਹੈ।

LEAVE A REPLY

Please enter your comment!
Please enter your name here