ਚੰਡੀਗੜ੍ਹ ’ਚ ਮੇਅਰ ਦੀ ਚੋਣ 30 ਨੂੰ

ਚੰਡੀਗੜ੍ਹ ’ਚ ਮੇਅਰ ਦੀ ਚੋਣ 30 ਨੂੰ

0
158

ਚੰਡੀਗੜ੍ਹ ’ਚ ਮੇਅਰ ਦੀ ਚੋਣ 30 ਨੂੰ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪ੍ਰਸਾਸਨ ਨੂੰ 30 ਜਨਵਰੀ ਨੂੰ ਸਵੇਰੇ 10 ਵਜੇ ਮੇਅਰ ਦੀ ਚੋਣ ਕਰਵਾਉਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ‘ਆਪ’ ਦੀ ਪਟੀਸਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਚੋਣਾਂ ਵਾਲੇ ਦਿਨ ਚੰਡੀਗੜ੍ਹ ਪੁਲੀਸ ਦੀ ਸੁਰੱਖਿਆ ਹੇਠ ਵੋਟਾਂ ਪੈਣਗੀਆਂ ਤੇ ਨਿਗਮ ਕੌਂਸਲਰਾਂ ਦੇ ਸਮਰਥਕਾਂ ਜਾਂ ਬਾਹਰੀ ਸੂਬਿਆਂ ਦੇ ਸੁਰੱਖਿਆ ਮੁਲਾਜਮਾਂ ਨੂੰ ਨਿਗਮ ਭਵਨ ਵਿੱਚ ਪ੍ਰਵੇਸ਼ ਕਰਨ ਦੀ ਮਨਾਹੀ ਹੋਵੇਗੀ। ‘ਆਪ’ ਕੁਲਦੀਪ ਕੁਮਾਰ ਨੇ 6 ਫਰਵਰੀ ਨੂੰ ਮੇਅਰ ਦੀ ਚੋਣਾਂ ਕਰਵਾਉਣ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਸੀ।

LEAVE A REPLY

Please enter your comment!
Please enter your name here