ਅਮਰੀਕੀ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਲਾਸ਼ ਮਿਲੀ
ਵਾਸ਼ਿੰਗਟਨ: ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ ਹਾਸਲ ਕੀਤੀ ਅਤੇ ਉਹ ਜੌਨ ਮਾਰਟਿਨਸਨ ਆਨਰਜ਼ ਕਾਲਜ ਵਿੱਚ ਪੜ੍ਹਦਾ ਸੀ।