spot_imgspot_imgspot_imgspot_img

ਅਕਾਲੀ ਦਲ ਦੁਆਰਾ ਪੰਜਾਬ ਬਚਾਓ ਯਾਤਰਾ’ ਦਾ ਆਗਾਜ਼

Date:

ਅਕਾਲੀ ਦਲ ਦੁਆਰਾ ਪੰਜਾਬ ਬਚਾਓ ਯਾਤਰਾ’ ਦਾ ਆਗਾਜ਼

ਅੰਮਿ੍ਰਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸਰਹੱਦੀ ਕਸਬਾ ਅਟਾਰੀ ਤੋਂ ਪਾਰਟੀ ਦੀ ‘ਪੰਜਾਬ ਬਚਾਓ ਯਾਤਰਾ’ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਥਾਂ-ਥਾਂ ’ਤੇ ਅਕਾਲੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਸੁਖਬੀਰ ਬਾਦਲ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਪੰਜਾਬ ਬਚਾਓ ਯਾਤਰਾ’ ਦਾ ਮੁੁੱਖ ਉਦੇਸ਼ ਪੰਜਾਬ ਨੂੰ ਬਚਾਉਣਾ ਹੈ ਕਿਉਂਕਿ ਇਸ ਵੇਲੇ ਪੰਜਾਬ ਹਰੇਕ ਪੱਖ ਤੋਂ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਪੰਜਾਬ ਨੂੰ ਨਾ ਬਚਾਇਆ ਗਿਆ ਤਾਂ ਆਉਣ ਵਾਲਾ ਸਮਾਂ ਬਹੁਤ ਔਖਾ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚੋਣਾਂ ਦੌਰਾਨ ਕੀਤੇ ਆਪਣੇ ਹਰ ਵਾਅਦੇ ਤੋਂ ਭੱਜ ਗਈ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ, ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਵਰਕਰ ਹਾਜ਼ਰ ਸਨ।

ਰੈਲੀ ਸ਼ੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਰਹੱਦੀ ਪਿੰਡ ਰੋੜਾਂਵਾਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਹੋਏ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਖੇਤੀ ਲਈ ਮਿਲਦਾ 12 ਹਜਾਰ ਰੁਪਏ ਪ੍ਰਤੀ ਸਾਲ ਦਾ ਮੁਆਵਜਾ ਵੀ ਪਿਛਲੇ ਦੋ ਸਾਲਾਂ ਤੋਂ ਨਹੀਂ ਮਿਲਿਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪੰਜਾਬ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨਾਂ ਨੂੰ 2 ਹਜ਼ਾਰ ਰੁਪਏ ਮੁਆਵਜ਼ਾ ਦੇਣਾ ਸ਼ੁਰੂ ਕਰਵਾਇਆ ਸੀ ਤੇ ਨਾਲ ਹੀ ਉਨ੍ਹਾਂ ਖੇਤੀ ਵਾਸਤੇ ਕਿਸਾਨਾਂ ਨੂੰ ਟਿਊਬਵੈੱਲਾਂ ਦੇ ਕੁਨੈਕਸ਼ਨ ਦਿੱਤੇ ਸਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕੰਡਿਆਲੀ ਤਾਰ ਪਾਰਲੀਆਂ ਜਮੀਨਾਂ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ਮੁਆਵਜਾ ਵਧਾ ਕੇ 35 ਹਜ਼ਾਰ ਰੁਪਏ ਦਿੱਤਾ ਜਾਵੇ। ਉਨ੍ਹਾਂ ਪਾਕਿਸਤਾਨ ਨਾਲ ਲੱਗਦੀ ਸਰਹੱਦ ਨੂੰ ਦੁਵੱਲੇ ਵਪਾਰ ਲਈ ਖੋਲ੍ਹਣ ਦੀ ਮੰਗ ਵੀ ਕੀਤੀ। ਯਾਤਰਾ ਵਿੱਚ ਟਰੈਕਟਰਾਂ, ਕਾਰਾਂ ਤੇ ਵੱਡੀ ਗਿਣਤੀ ਹੋਰ ਵਾਹਨਾਂ ’ਤੇ ਸਵਾਰ ਪਾਰਟੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਪਾਰਟੀ ਦੇ ਸੀਨੀਅਰ ਆਗੂ ਗੁਲਜਾਰ ਸਿੰਘ ਰਣੀਕੇ, ਬਿਕਰਮ ਸਿੰਘ ਮਜੀਠੀਆ ਤੇ ਅਨਿਲ ਜੋਸੀ ਵੀ ਅਕਾਲੀ ਦਲ ਦੇ ਪ੍ਰਧਾਨ ਨਾਲ ਖੁੱਲ੍ਹੇ ਵਾਹਨ ’ਤੇ ਸਵਾਰ ਸਨ। ਅੱਜ ਪਹਿਲੇ ਦਿਨ ਯਾਤਰਾ ਅਟਾਰੀ ਤੋਂ ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚੋਂ ਲੰਘੀ। ਸ੍ਰੀ ਬਾਦਲ ਨੇ ਕਿਹਾ ਕਿ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਬੋਲੇ ਜਾ ਰਹੇ ਝੂਠ ਨੂੰ ਪਾਰਟੀ ਵੱਲੋਂ ਅਗਲੇ ਇੱਕ ਮਹੀਨੇ ਦੌਰਾਨ ਬੇਨਿਕਾਬ ਕੀਤਾ ਜਾਵੇਗਾ

Varinder Singh
Varinder Singhhttps://amazingtvusa.com
Thanks for watching Amazing Tv Keep supporting keep watching pls like and share thanks

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ: ਸਿੱਬਲ

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦੀ...

ਆਪ’ ਨੇ ਭਾਜਪਾ ਦੀ ਪਾਣੀਆਂ ਬਾਰੇ ਸਾਜ਼ਿਸ਼ ਖ਼ਿਲਾਫ਼ ਮੋਰਚਾ ਖੋਲ੍ਹਿਆ

ਆਪ’ ਨੇ ਭਾਜਪਾ ਦੀ ਪਾਣੀਆਂ ਬਾਰੇ ਸਾਜ਼ਿਸ਼ ਖ਼ਿਲਾਫ਼ ਮੋਰਚਾ...

ਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ ਪ੍ਰੇਸ਼ਾਨ ਹੋਏ

ਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ...

ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ

ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ...