ਨਰਸਿਮ੍ਹਾ ਰਾਓ, ਚੌਧਰੀ ਚਰਨ ਸਿੰਘ ਤੇ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ

ਨਰਸਿਮ੍ਹਾ ਰਾਓ, ਚੌਧਰੀ ਚਰਨ ਸਿੰਘ ਤੇ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ

0
213

ਨਰਸਿਮ੍ਹਾ ਰਾਓ, ਚੌਧਰੀ ਚਰਨ ਸਿੰਘ ਤੇ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ

ਨਵੀਂ ਦਿੱਲੀ : ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮ੍ਹਾ ਰਾਓ ਤੇ ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ‘ਐਕਸ’ ‘ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੌਧਰੀ ਚਰਨ ਸਿੰਘ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਇਸ ਤਰ੍ਹਾਂ ਉੱਘੇ ਵਿਦਵਾਨ ਅਤੇ ਰਾਜਨੇਤਾ ਵਜੋਂ ਨਰਸਿਮ੍ਹਾ ਰਾਓ ਨੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਭਾਰਤ ਦੀ ਵਿਆਪਕ ਸੇਵਾ ਕੀਤੀ। ਵਿਗਿਆਨੀ ਐੱਮਐੱਸ ਸਵਾਮੀਨਾਥਨ ਨੂੰ ਉਨ੍ਹਾਂ ਦੇ ਖੇਤੀ ਤੇ ਕਿਸਾਨ ਭਲਾਈ ’ਚ ਅਹਿਮ ਯੋਗਦਾਨ ਲਈ ਸਰਕਾਰ ਭਾਰਤ ਰਤਨ ਦੇ ਰਹੀ ਹੈ।

LEAVE A REPLY

Please enter your comment!
Please enter your name here