ਲੰਡਾ ਤੇ ਰਿੰਦਾ ਦੇ ਤਿੰਨ ਸਾਥੀਆਂ ਸਣੇ ਕਾਬੂ ਕੀਤਾ
ਚੰਡੀਗੜ੍ਹ: ਪੰਜਾਬ ਵਿਚ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਹਰਵਿੰਦਰ ਸਿੰਘ ਰਿੰਦਾ ਦੇ ਤਿੰਨ ਸਾਥੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਲੰਡਾ ਕੈਨੇਡਾ ਵਿੱਚ ਅਤੇ ਰਿੰਦਾ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ‘ਐਂਟੀ ਗੈਂਗਸਟਰ ਟਾਸਕ ਫੋਰਸ’ ਨੇ ਤਿੰਨਾਂ ਦੇ ਕਬਜੇ ’ਚੋਂ ਦੋ ਪਿਸਤੌਲ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ ਜੋਬਨ, ਬਿਕਰਮਜੀਤ ਸਿੰਘ ਉਰਫ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ ਕਾਲਾ ਵਜੋਂ ਹੋਈ ਹੈ।
