ਨਾਂਦੇੜ: ਐਕਟ ’ਚ ਸੋਧ ਖ਼ਿਲਾਫ ਸਿੱਖਾਂ ਵੱਲੋਂ ਪ੍ਰਦਰਸ਼ਨ

ਨਾਂਦੇੜ: ਐਕਟ ’ਚ ਸੋਧ ਖ਼ਿਲਾਫ ਸਿੱਖਾਂ ਵੱਲੋਂ ਪ੍ਰਦਰਸ਼ਨ

0
161

ਨਾਂਦੇੜ: ਐਕਟ ’ਚ ਸੋਧ ਖ਼ਿਲਾਫ ਸਿੱਖਾਂ ਵੱਲੋਂ ਪ੍ਰਦਰਸ਼ਨ

ਅੰਮਿ੍ਰਤਸਰ : ਮਹਾਰਾਸਟਰ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ ਅਬਚਲ ਨਗਰ ਸਾਹਿਬ ਐਕਟ 1956 ਵਿੱਚ ਕੀਤੀ ਗਈ ਸੋਧ ਖਲਿਾਫ ਅੱਜ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਸਰਕਾਰ ਖਲਿਾਫ ਪ੍ਰਦਰਸ਼ਨ ਕਰ ਕੇ ਸੋਧ ਵਾਪਸ ਲੈਣ ਦੀ ਮੰਗ ਕੀਤੀ। ਪ੍ਰਦਰਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖਤ ਸਾਹਿਬਾਨ ਵੱਲੋਂ ਪ੍ਰਤੀਨਿਧ ਸਾਮਲ ਹੋਏ। ਰੋਸ ਵਜੋਂ ਨਾਂਦੇੜ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਦੁਕਾਨਾਂ ਤੇ ਕਾਰੋਬਾਰ ਵੀ ਬੰਦ ਰੱਖੇ।

ਤਖਤ ਸ੍ਰੀ ਹਜੂਰ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸਰਕਾਰ ਖਲਿਾਫ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਿੱਖ ਵਫਦ ਹਜੂਰ ਸਾਹਿਬ ਪੁੱਜਿਆ ਅਤੇ ਰੋਸ ਵਿਖਾਵੇ ਵਿੱਚ ਸਮੂਲੀਅਤ ਕੀਤੀ। ਵਫਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾਕਟਰ ਦਲਜੀਤ ਸਿੰਘ ਚੀਮਾ, ਅਕਾਲ ਤਖਤ ਦੇ ਜਥੇਦਾਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐੱਸਡੀ ਸਤਬੀਰ ਸਿੰਘ ਧਾਮੀ, ਮੈਂਬਰ ਅਜਮੇਰ ਸਿੰਘ ਖੈੜਾ ਤੇ ਹੋਰ ਸਾਮਲ ਸਨ।

LEAVE A REPLY

Please enter your comment!
Please enter your name here