21 ਫਰਵਰੀ ਨੂੰ ਚਾਰ ਸੂਬਿਆਂ ਵਿੱਚ ਧਰਨੇ ਦੇਣਗੇ ਕਿਸਾਨ: ਟਿਕੈਤ
ਉੱਤਰ ਪ੍ਰਦੇਸ਼ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸਰਿਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਟਿਕੈਤ ਨੇ ਕਿਹਾ ਕਿ ਮੀਟਿੰਗ ਦੌਰਾਨ ਇੱਕ ਮਤਾ ਪਾਸ ਕੀਤਾ ਗਿਆ ਸੀ ਕਿ ਜੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਅਗਵਾਈ ਹੇਠ ਫਰਵਰੀ ਦੇ ਆਖਰੀ ਹਫਤੇ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੀ ਲਾਮਬੰਦੀ ਲਈ ਪੰਚਾਇਤ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਵੱਲੋਂ ਸਰਕਾਰ ’ਤੇ ਆਪਣੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਤੇ ਕਿਸਾਨਾਂ ਨੇ ਕੇਂਦਰ ਸਰਕਾਰ ਖਲਿਾਫ ਪੰਜਵੇਂ ਦਿਨ ਵੀ ਪ੍ਰਦਰਸ਼ਨ ਜਾਰੀ ਰੱਖੇ। ਜਾਣਕਾਰੀ ਅਨੁਸਾਰ ਪੰਜਾਬ ਦੇ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਾ ਸੁਰੂ ਕੀਤਾ ਸੀ ਪਰ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਹੱਦ ਸੰਭੂ ਅਤੇ ਖਨੌਰੀ ’ਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਉਦੋਂ ਤੋਂ ਹੀ ਕਿਸਾਨ ਸੰਭੂ ਤੇ ਖਨੌਰੀ ਹੱਦ ’ਤੇ ਸੰਘਰਸ਼ ਕਰ ਰਹੇ ਹਨ। ਪੀਟੀਆਈ