spot_imgspot_imgspot_imgspot_img

ਸਿੱਖ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ’ਤੇ ਭਾਜਪਾ ਦੇਸ਼ ਤੋਂ ਮੁਆਫੀ ਮੰਗੇ: ‘ਆਪ’

Date:

  1. ਸਿੱਖ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ’ਤੇ ਭਾਜਪਾ ਦੇਸ਼ ਤੋਂ ਮੁਆਫੀ ਮੰਗੇ: ‘ਆਪ’
  2. ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਸਿੱਖ ਅਫਸਰ ਦਾ ਅਪਮਾਨ ਦਰਸਾਉਂਦਾ ਹੈ ਕਿ ਭਾਜਪਾ ਨੇਤਾਵਾਂ ਨੂੰ ਲੋਕਾਂ ਦੇ ਰੰਗ, ਧਰਮ ਅਤੇ ਜਾਤ ਪ੍ਰਤੀ ਕਿੰਨੀ ਨਫਰਤ ਹੈ। ਉਨ੍ਹਾਂ ਕਿਹਾ ਕਿ ਸਹੀਦ-ਏ-ਆਜਮ ਭਗਤ ਸਿੰਘ ਦਾ ਜਨਮ ਸਿੱਖ ਪਰਿਵਾਰ ਵਿੱਚ ਹੋਇਆ, ਕਰਤਾਰ ਸਿੰਘ ਸਰਾਭਾ ਜਵਾਨੀ ਵਿੱਚ ਹੀ ਸਹੀਦ ਹੋ ਗਿਆ, ਸਹੀਦਾਂ ਦੀ ਸੂਚੀ ਵਿੱਚ ਪੰਜਾਬੀ ਸਿਖਰ ‘ਤੇ ਹੈ ਪਰ ਭਾਜਪਾ ਉਨ੍ਹਾਂ ਨੂੰ ਗੱਦਾਰ ਕਹਿ ਰਹੀ ਹੈ। ਉਨ੍ਹਾਂ ਦੋਸ ਲਾਇਆ ਕਿ ਭਾਜਪਾ ਨੇਤਾਵਾਂ ਨੇ ਆਈਪੀਐੱਸ ਅਫਸਰ ਨੂੰ ਖਾਲਿਸਤਾਨੀ ਕਿਹਾ ਕਿਉਂਕਿ ਉਹ ਸਿੱਖ ਪਰਿਵਾਰ ਵਿੱਚ ਪੈਦਾ ਹੋਇਆ ਸੀ ਅਤੇ ਪੱਗ ਬੰਨ੍ਹਦਾ ਹੈ। ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਆਗੂ ਹਰ ਕਿਸੇ ਨੂੰ ਗੱਦਾਰ, ਅਤਿਵਾਦੀ, ਖਾਲਿਸਤਾਨੀ, ਨਕਸਲੀ ਦੇ ਸਰਟੀਫਿਕੇਟ ਵੰਡਦੇ ਫਿਰ ਰਹੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related