ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

0
136

ਹਰਿਆਣਾ ਪੁਲੀਸ ਨਾਲ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ

ਪਟਿਆਲਾ : ਖਨੌਰੀ ਬਾਰਡਰ ‘ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਲ੍ਹਿਾ ਬਠਿੰਡਾ ਦੇ ਵਸਨੀਕ ਸੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਦਾ ਕਾਰਨ ਹਰਿਆਣਾ ਪੁਲੀਸ ਵੱਲੋਂ ਚਲਾਈ ਰਬੜ ਦੀ ਗੋਲੀ ਹੈ। ਲਾਸ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰੱਖੀ ਗਈ ਹੈ, ਕਿਉਂਕਿ ਇਸ ਘਟਨਾ ਦੌਰਾਨ ਗੰਭੀਰ ਜਖਮੀ ਹੋਣ ਤੋਂ ਬਾਅਦ ਉਸ ਨੂੰ ਪਟਿਆਲਾ ਲਿਆਂਦਾ ਗਿਆ ਸੀ ਪਰ ਇੱਥੇ ਆ ਕੇ ਉਸ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਕਿਸਾਨ ਹੋਰ ਜਖਮੀ ਹੋਏ ਹਨ, ਜਿਨ੍ਹਾਂ ਨੂੰ ਵੀ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਭੇਜਿਆ। ਜਖਮੀਆਂ ਦੀ ਪਛਾਣ ਸੰਗਰੂਰ ਦੇ ਪਿੰਡ ਸੇਰੋਂ ਦੇ ਵਸਨੀਕ ਸਿਮਰਨਜੀਤ ਸਿੰਘ ਅਤੇ ਥਾਣਾ ਲਹਿਰਾ ਗਾਗਾ ਦੇ ਅਧੀਨ ਪੈਂਦੇ ਪਿੰਡ ਭੁਟਾਲ ਖੁਰਦ ਦੇ ਵਾਸੀ ਜੁਗਰਾਜ ਸਿੰਘ ਵਜੋਂ ਹੋਈ ਹੈ।

LEAVE A REPLY

Please enter your comment!
Please enter your name here