ਗੋਲੀ ਚਲਾਉਣ ਵਾਲੇ ਮੁਲਾਜਮਾਂ ’ਤੇ 302 ਦਾ ਪਰਚਾ ਦਰਜ ਹੋਵੇ : ਸੰਯੁਕਤ ਮੋਰਚਾ

ਗੋਲੀ ਚਲਾਉਣ ਵਾਲੇ ਮੁਲਾਜਮਾਂ ’ਤੇ 302 ਦਾ ਪਰਚਾ ਦਰਜ ਹੋਵੇ : ਸੰਯੁਕਤ ਮੋਰਚਾ

0
131

ਗੋਲੀ ਚਲਾਉਣ ਵਾਲੇ ਮੁਲਾਜਮਾਂ ’ਤੇ 302 ਦਾ ਪਰਚਾ ਦਰਜ ਹੋਵੇ : ਸੰਯੁਕਤ ਮੋਰਚਾ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ। ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਸਮੂਹ ਕਿਸਾਨ ਮੁੱਖ ਹਾਈਵੇਅ ’ਤੇ ਟਰੈਕਟਰ ਲੈ ਕੇ ਪ੍ਰਦਰਸ਼ਨ ਕਰਨਗੇ।ਵਰਨਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਪੰਜਾਬ ਅਤੇ ਹਰਿਆਣਾ ਦਰਮਿਆਨ ਸੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ‘ਤੇ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਅੱਜ ਇੱਥੇ ਮੀਟਿੰਗ ਸੱਦੀ ਸੀ। ਐੱਸਕੇਐੱਮ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਲਿਾਫ 2020-21 ਵਿੱਚ ਅੰਦੋਲਨ ਦੀ ਅਗਵਾਈ ਕੀਤੀ ਸੀ। ਬਾਅਦ ’ਚ ਕਾਨੂੰਨ ਰੱਦ ਕਰ ਦਿੱਤੇ ਗਏ ਸਨ। ਅੱਜ ਦੀ ਮੀਟਿੰਗ ਲਈ ਐੱਸਕੇਐੱਮ ਦੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ, ਪੱਛਮੀ ਬੰਗਾਲ ਅਤੇ ਹੋਰ ਰਾਜਾਂ ਤੋਂ ਕਈ ਆਗੂ ਇੱਥੇ ਪੁੱਜੇ ਹੋਏ ਸਨ।

LEAVE A REPLY

Please enter your comment!
Please enter your name here