ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ

ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ

0
154

ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨੀ ਮੰਗਾਂ ਮਨਵਾਉਣ ਲਈ ਸੂਬੇ ਵਿੱਚ 20 ਭਾਜਪਾ ਆਗੂਆਂ ਦੇ ਘਰਾਂ, 37 ਟੌਲ ਪਲਾਜ਼ਿਆਂ ਅਤੇ ਹੁਸ਼ਿਆਰਪੁਰ ਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਸ਼ੁਰੂ ਕੀਤੇ ਗਏ ਧਰਨੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਬੀਬੀਆਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਧਰਨਿਆਂ ਵਿੱਚ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਖਲਿਾਫ ਨਾਅਰੇਬਾਜੀ ਕੀਤੀ ਤੇ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਕਿਸਾਨਾਂ ’ਤੇ ਢਾਹੇ ਜਾ ਰਹੇ ਜਬਰ ਦੀ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਭਲਕੇ 22 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰ ਕੇ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਖਨੌਰੀ ਵਿੱਚ ਕਿਸਾਨੀ ਘੋਲ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਲਈ ਭਾਜਪਾ ਸਰਕਾਰ ਨੂੰ ਜੰਿਮੇਵਾਰ ਠਹਿਰਾਇਆ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ ਤੇ ਹੋਰਾਂ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here