1 ਤੋਂ 15 ਮਾਰਚ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ 1 ਮਾਰਚ ਨੂੰ ਰਾਜਪਾਲ ਦਾ ਭਾਸ਼ਨ ਹੋਵੇਗਾ ਅਤੇ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।