ਵਿਧਾਇਕ ਪਰਗਟ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ’ਤੇ ਕੇਸ ਦਰਜ

ਵਿਧਾਇਕ ਪਰਗਟ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ’ਤੇ ਕੇਸ ਦਰਜ

0
140

ਵਿਧਾਇਕ ਪਰਗਟ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ’ਤੇ ਕੇਸ ਦਰਜ

ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ, ਸੁਖਵਿੰਦਰ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ਖਲਿਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਲੰਘੇ ਦਿਨ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਪੁਲੀਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਸੀ, ਜਿਸ ਕਾਰਨ ਚੰਡੀਗੜ੍ਹ ਪੁਲੀਸ ਨੇ ਇਹ ਕਾਰਵਾਈ ਕੀਤੀ ਹੈ। ਇਹ ਕੇਸ ਚੰਡੀਗੜ੍ਹ ਦੇ ਥਾਣਾ ਸੈਕਟਰ-3 ਦੀ ਪੁਲੀਸ ਨੇ ਏਐੱਸਆਈ ਕਰਨ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਕਿ ਲੰਘੇ ਦਿਨ ਕਾਂਗਰਸੀ ਆਗੂਆਂ ਨੇ ਸ਼ਹਿਰ ਵਿੱਚ ਧਾਰਾ-144 ਲੱਗੇ ਹੋਣ ਦੇ ਬਾਵਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਮੂਹਰੇ ਪ੍ਰਦਰਸ਼ਨ ਕੀਤਾ।

LEAVE A REPLY

Please enter your comment!
Please enter your name here