ਕਿਸਾਨਾਂ ’ਤੇ ਐੱਨਐੱਸਏ ਨਾ ਲਾਉਣ ਦਾ ਫੈਸਲਾ
ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖਿਲਾਫ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ ਪੁਲੀਸ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਕੌਮੀ ਸੁਰੱਖਿਆ ਕਾਨੂੰਨ, 1980 ਦੀ ਧਾਰਾ 2 (3) ਤਹਿਤ ਪ੍ਰਦਰਸਨ ਕਰ ਰਹੇ ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਹਿਰਾਸਤ ‘ਚ ਲੈਣ ਦੀ ਪ੍ਰਕਿਰਿਆ ਸੁਰੂ ਕੀਤੀ ਜਾ ਰਹੀ ਹੈ। ਅੱਜ ਪੁਲੀਸ ਦੇ ਇੰਸਪੈਕਟਰ ਜਨਰਲ (ਅੰਬਾਲਾ ਰੇਂਜ) ਸਿਬਾਸ ਕਬੀਰਾਜ ਨੇ ਕਿਹਾ, ‘ਇਹ ਸਪੱਸਟ ਕੀਤਾ ਜਾਂਦਾ ਹੈ ਕਿ ਅੰਬਾਲਾ ਜਲ੍ਹਿੇ ਦੇ ਕੁਝ ਕਿਸਾਨ ਯੂਨੀਅਨ ਨੇਤਾਵਾਂ ‘ਤੇ ਕੌਮੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਨੂੰ ਲਾਗੂ ਕਰਨ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਗਿਆ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।’ ਉਨ੍ਹਾਂ ਧਰਨਾਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪ੍ਰਸਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।