spot_imgspot_imgspot_imgspot_img

ਸੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜਾ ਦਵੇਗੀ ਸਰਕਾਰ

Date:

  • ਸੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜਾ ਦਵੇਗੀ ਸਰਕਾਰ
  • ਭੈਣ ਨੂੰ ਪੱਕੀ ਨੌਕਰੀ ਮਿਲੇਗੀ ਤੇ ਸਾਰਾ ਕਰਜਾ ਹੋਵੇਗਾ ਮੁਆਫ
  • ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸਹੀਦ ਹੋਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਮੁਆਵਜਾ ਦੇਣ ਦੀ ਮੰਗ ਪ੍ਰਵਾਨ ਕਰ ਲਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਉਸ ਦੀ ਛੋਟੀ ਭੈਣ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਅਤੇ ਪਰਿਵਾਰ ਸਿਰ ਚੜ੍ਹਆ 15 ਲੱਖ ਰੁਪਏ ਦਾ ਸਰਕਾਰੀ ਤੇ ਗੈਰ ਸਰਕਾਰੀ ਸਾਰਾ ਕਰਜਾ ਮੁਆਫ ਕਰਨ ਦੀ ਮੰਗ ਵੀ ਪ੍ਰਵਾਨ ਕੀਤੀ ਹੈ। ਇਸੇ ਦੌਰਾਨ ਡਾਕਟਰ ਦਰਸਨ ਪਾਲ ਨੇ ਸੰਯੁਕਤ ਕਿਸਾਨ ਮੋਰਚੇ ਦੀ ਤਰਫੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ ਹੈ। ਹੁਣ ਸੁਭਕਰਨ ਦੀ ਦੇਹ ਦਾ ਪੋਸਟਮਾਰਟਮ ਯਕੀਨੀ ਹੋ ਗਿਆ ਹੈ। ਅੱਜ ਪੰਜ ਡਾਕਟਰਾਂ ਦੇ ਬੋਰਡ ਵੱਲੋਂ ਸੁਭਕਰਨ ਦੀ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪਈ ਦੇਹ ਦਾ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਮਗਰੋਂ ਬਠਿੰਡਾ ਜਲ੍ਹਿੇ ਵਿੱਚ ਸਥਿਤ ਉਸ ਦੇ ਜੱਦੀ ਪਿੰਡ ਵਿੱਚ ਸਸਕਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_imgspot_imgspot_img

Popular

More like this
Related