- ਟਰੈਕਟਰ-ਟਰਾਲੀ ਛੱਪੜ ’ਚ ਡਿੱਗਣ ਨਾਲ 8 ਬੱਚਿਆਂ ਸਣੇ 24 ਮੌਤਾਂ
ਲਖਨਊ : ਉੱਤਰ ਪ੍ਰਦੇਸ ਦੇ ਕਾਸਗੰਜ ਜ਼ਿਲ੍ਹੇ ਵਿੱਚ ਟਰੈਕਟਰ-ਟਰਾਲੀ ਪਲਟਣ ਅਤੇ ਛੱਪੜ ਵਿੱਚ ਡਿੱਗਣ ਕਾਰਨ 8 ਬੱਚਿਆਂ ਸਮੇਤ 24 ਵਿਅਕਤੀਆਂ ਦੀ ਮੌਤ ਹੋ ਗਈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਵਾਹਨ ’ਚ ਸਵਾਰ ਲੋਕ ਜ਼ਿਲ੍ਹੇ ਦੇ ਪਟਿਆਲੀ ਖੇਤਰ ‘ਚ ਗੰਗਾ ਨਦੀ ‘ਚ ਇਸਨਾਨ ਕਰਨ ਜਾ ਰਹੇ ਸਨ, ਜਦੋਂ ਪਟਿਆਲੀ-ਦਰਿਆਵਗੰਜ ਰੋਡ ‘ਤੇ ਇਹ ਹਾਦਸਾ ਹੋ ਗਿਆ। ਕਰੀਬ 20 ਵਿਅਕਤੀ ਜਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਹਨ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜਖਮੀਆਂ 50-50 ਹਜਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
