ਕਾਂਗਰਸ ਤੇ ਆਪ ਪੰਜਾਬ ’ਚ ਲੜਨਗੇ ਵੱਖੋ-ਵੱਖ, ਚੰਡੀਗੜ੍ਹ ਸੀਟ ਪੰਜੇ ਨੂੰ ਮਿਲੀ

ਕਾਂਗਰਸ ਤੇ ਆਪ ਪੰਜਾਬ ’ਚ ਲੜਨਗੇ ਵੱਖੋ-ਵੱਖ, ਚੰਡੀਗੜ੍ਹ ਸੀਟ ਪੰਜੇ ਨੂੰ ਮਿਲੀ

0
121

ਕਾਂਗਰਸ ਤੇ ਆਪ ਪੰਜਾਬ ’ਚ ਲੜਨਗੇ ਵੱਖੋ-ਵੱਖ, ਚੰਡੀਗੜ੍ਹ ਸੀਟ ਪੰਜੇ ਨੂੰ ਮਿਲੀ

ਨਵੀਂ ਦਿੱਲੀ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟ ਅਤੇ ਹਰਿਆਣਾ ਦੀ ਕੁਰੂਕਸੇਤਰ ਲੋਕ ਸਭਾ ਸੀਟ ‘ਤੇ ਵੀ ਚੋਣ ਲੜੇਗੀ। ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਸੰਦੀਪ ਪਾਠਕ ਨੇ ਕਿਹਾ ਕਿ ‘ਆਪ’ ਅਤੇ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੱਖ-ਵੱਖ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਚਰਚਾ ਹੋਈ ਅਤੇ ਆਖਰ ਇਹ ਫੈਸਲਾ ਹੋਇਆ ਕਿ ਕਾਂਗਰਸ ਇੱਥੋਂ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ ਦਿੱਲੀ ਸੀਟਾਂ ਤੋਂ ਚੋਣ ਲੜੇਗੀ। ਰਾਸਟਰੀ ਰਾਜਧਾਨੀ ਵਿੱਚ ਸੱਤ ਲੋਕ ਸਭਾ ਸੀਟਾਂ ਹਨ। ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ ਭਾਜਪਾ ਨੇ ਜਿੱਤੀਆਂ ਸਨ। ਸ੍ਰੀ ਵਾਸਨਿਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਭਰੂਚ ਅਤੇ ਭਾਵਨਗਰ ਲੋਕ ਸਭਾ ਸੀਟਾਂ ਤੋਂ ਚੋਣ ਲੜੇਗੀ ਅਤੇ ਹਰਿਆਣਾ ਵਿੱਚ ਕੁਰੂਕਸੇਤਰ ਲੋਕ ਸਭਾ ਸੀਟ ਵੀ ਆਮ ਆਦਮੀ ਪਾਰਟੀ ਨੂੰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here