ਦਿੱਲੀ ਹਵਾਈ ਅੱਡੇ ’ਤੇ ਬੰਬ ਰੱਖਣ ਦੀ ਧਮਕੀ ਝੂਠੀ ਨਿਕਲੀ
ਨਵੀਂ ਦਿੱਲੀ : ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ (ਆਈਜੀਆਈ) ’ਤੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਬੰਬ ਦੀ ਧਮਕੀ ਦਿੱਤੀ। ਪੁਲੀਸ ਨੇ ਕਿਹਾ ਕਿ ਬਾਅਦ ਵਿੱਚ ਜਾਂਚ ਵਿੱਚ ਪਤਾ ਲੱਗਾ ਕਿ ਇਹ ਧਮਕੀ ਫਰਜੀ ਸੀ। ਅਧਿਕਾਰੀ ਨੇ ਕਿਹਾ, ‘ਸਵੇਰੇ 5.15 ਵਜੇ ਦਿੱਲੀ ਤੋਂ ਕੋਲਕਾਤਾ ਜਾਣ ਵਾਲੀ ਫਲਾਈਟ ਨੂੰ ਲੈ ਕੇ ਆਈਜੀਆਈ ਹਵਾਈ ਅੱਡੇ ’ਤੇ ਬੰਬ ਦੀ ਧਮਕੀ ਵਾਲਾ ਫੋਨ ਆਇਆ। ਜਹਾਜ ਅੱਡੇ ਤੋਂ ਰਵਾਨਾ ਹੋਣ ਵਾਲਾ ਸੀ।’ ਜਾਂਚ ਦੌਰਾਨ ਕਾਲ ਫਰਜੀ ਪਾਈ ਗਈ। ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਰੂਰੀ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਗਈ।
